Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ

July 14, 2026 08:31 PM
Rozana Sehaj times

ਜੰਡਿਆਲਾ ਗੁਰੂ/ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ `ਤੇ ਹੱਲ ਕਰਨ ਦੇ ਮੰਤਵ ਨਾਲ ਰੋਜ਼ਾਨਾ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਗਦਲੀ, ਰਾਣਾ ਕਾਲਾ, ਜੱਬੋਵਾਲ, ਸੂਰੋ ਪੱਡਾ, ਚੂੰਗ, ਮਹਿਤਾ ਚੌਂਕ ਅਤੇ ਬੁੱਟਰ ਖੁਰਦ ਵਿਖੇ ਲੋਕ ਮਿਲਣੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਲੋਕ ਮਿਲਣੀਆਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪਿੰਡ ਪੱਧਰ ਦੀਆਂ ਇਹ ਮੀਟਿੰਗਾਂ ਲੋਕਾਂ ਦੇ ਭਾਰੀ ਉਤਸ਼ਾਹ ਅਤੇ ਭਰਵੇਂ ਇਕੱਠ ਕਾਰਨ ਰੈਲੀਆਂ ਦਾ ਰੂਪ ਧਾਰ ਗਈਆਂ। ਲੋਕਾਂ ਨੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਭਰਪੂਰ ਸਵਾਗਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਹਰ ਪਰਿਵਾਰ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਕਾ ਜੰਡਿਆਲਾ ਗੁਰੂ ਵਿੱਚ ਵੀ ਇਨ੍ਹਾਂ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਨ੍ਹਾਂ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਪੰਜਾਬ ਸਰਕਾਰ ਦੀ ਕਾਰਜ-ਸ਼ੈਲੀ ਦਾ ਅਹਿਮ ਹਿੱਸਾ ਹੈ ਅਤੇ ਇਹ ਲੋਕ ਮਿਲਣੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼