Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਕਈ ਮਹੀਨੇ ਇਸ ਕਰ ਕੇ ਰੁਲਦੀ ਰਹੀ ਲਾਸ਼

July 04, 2021 02:25 PM
SehajTimes

ਮੇਰਠ : ਜਦੋਂ ਕੋਰੋਨਾ ਵਾਇਰਸ ਨਵਾਂ ਨਵਾਂ ਫ਼ੈਲਿਆ ਸੀ ਤਾਂ ਉਸ ਵੇਲੇ ਲੋਕਾਂ ਵਿਚ ਮ੍ਰਿਤਕਾਂ ਪ੍ਰਤੀ ਬਹੁਤ ਦਹਿਸ਼ਤ ਸੀ, ਇਸੇ ਕਰ ਕੇ ਉਸ ਵੇਲੇ ਕਈ ਲਾਸ਼ਾਂ ਰੁਲੀਆਂ ਸਨ। ਪਰ ਕਿਸੇ ਦੀ ਲਾਸ਼ ਸਿਰਫ਼ ਇਸ ਕਰ ਕੇ ਰੁਲੀ ਹੋਵੇ ਕਿ ਹਸਪਤਾਲ ਨੂੰ ਭੁਗਤਾਨ ਨਾ ਕੀਤਾ ਗਿਆ ਹੋਵੇ ਤਾਂ ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਹੈ। ਅਜਿਹਾ ਹੀ ਮਾਮਲਾ ਹਾਪੁੜ ਤੋਂ ਸਾਹਮਣੇ ਆਇਆ ਹੈ। ਇੱਥੇ ਕੋਰੋਨਾ ਪੀੜਤ ਦੀ ਮੌਤ ਤੋਂ ਬਾਅਦ ਸਿਰਫ਼ 15 ਹਜ਼ਾਰ ਰੁਪਏ ਨਹੀਂ ਦੇਣ ‘ਤੇ ਮ੍ਰਿਤਕ ਦੀ ਲਾਸ਼ ਪਰਿਵਾਰ ਵਾਲਿਆਂ ਨੂੰ ਨਹੀਂ ਦਿੱਤੀ ਗਈ। ਦੋਸ਼ ਹੈ ਕਿ ਕੋਰੋਨਾ ਪੀੜਤ ਹੋਣ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਨੌਜਵਾਨ ਨੂੰ ਪਹਿਲਾਂ ਤਾਂ ਹਾਪੁੜ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਸੀ, ਜਿੱਥੋਂ ਉਸ ਨੂੰ ਮੇਰਠ ਦੇ ਇਕ ਹਸਪਤਾਲ ‘ਚ ਭੇਜ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਦੋਂ ਪਰਿਵਾਰ ਵਾਲੇ ਵਿਅਕਤੀ ਦੀ ਲਾਸ਼ ਲੈਣ ਗਏ ਤਾਂ ਡਾਕਟਰਾਂ ਨੇ 15 ਹਜ਼ਾਰ ਰੁਪਏ ਮੰਗੇ ਅਤੇ ਪੈਸੇ ਨਹੀਂ ਦੇਣ ‘ਤੇ ਲਾਸ਼ ਦੇਣ ਤੋਂ ਮਨ੍ਹਾ ਕਰ ਦਿੱਤਾ। ਮ੍ਰਿਤਕ ਆਪਣੇ ਭਰਾ ਅਤੇ ਪਤਨੀ ਦੇ ਨਾਲ ਹਾਪੁੜ ਵਿੱਚ ਕਿਰਾਏ 'ਤੇ ਰਹਿੰਦਾ ਸੀ। ਰਿਸ਼ਤੇਦਾਰਾਂ ਕੋਲ ਪੈਸੇ ਦੀ ਘਾਟ ਕਾਰਨ ਉਹ ਮ੍ਰਿਤਕ ਦੇਹ ਨੂੰ ਛੱਡ ਕੇ ਬਿਹਾਰ ਵਾਪਸ ਚਲੇ ਗਏ। ਲਾਸ਼ ਨੂੰ ਹਸਪਤਾਲ ਨੇ ਜ਼ਿਲਾ ਹਸਪਤਾਲ ਭੇਜ ਦਿੱਤਾ। ਉਦੋਂ ਤੋਂ ਲਾਸ਼ ਨੂੰ ਜੀਐਸ ਮੈਡੀਕਲ ਦੀ ਮੁਰਦਾ ਘਰ ਵਿੱਚ ਰੱਖਿਆ ਗਿਆ ਸੀ। ਪੁਲਿਸ ਨੇ ਨਿਗਰਾਨੀ ਰਾਹੀਂ ਰਿਸ਼ਤੇਦਾਰਾਂ ਦੀ ਭਾਲ ਕੀਤੀ। ਜਿਸ ਦੇ ਤਿੰਨ ਦਿਨ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪੀ ਗਈ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਇਕ ਸਮਾਜਿਕ ਸੰਸਥਾ ਨੇ ਅੰਤਿਮ ਸੰਸਕਾਰ ਕਰਵਾਇਆ। ਮੁਰਦਾਘਰ ‘ਚ ਰੱਖੀ ਨਰੇਸ਼ ਦੀ ਲਾਸ਼ ਦਾ ਢਾਈ ਮਹੀਨੇ ਬਾਅਦ ਅੰਤਿਮ ਸੰਸਕਾਰ ਹੋ ਸਕਿਆ। ਇਥੇ ਦਸ ਦਈਏ ਕਿ ਕੋਵਿਡ ਮਹਾਮਾਰੀ ਤੋਂ ਪੀੜਿਤ ਲੋਕਾਂ ਦੀ ਮਦਦ ਕਰਨ ਲਈ ਕੋਈ ਵੀ ਅੱਗੇ ਨਾ ਆਇਆ ਅਤੇ ਜਿਹੜੇ ਮਰ ਗਏ ਉਨ੍ਹਾਂ ਨੂੰ ਸ਼ਮਸ਼ਾਨ ਘਾਟ ਤੱਕ ਲੈ ਕੇ ਜਾਣ ਲਈ ਕੋਈ ਵੀ ਤਿਆਰ ਨਹੀਂ ਸੀ। ਇਸਦੇ ਇਲਾਵਾ ਰਹਿੰਦੀ ਕਸਰ ਹਸਪਤਾਲਾਂ ਵਾਲਿਆਂ ਨੇ ਪੂਰੀ ਕੀਤੀ। ਕੁਝ ਹਸਪਤਾਲਾਂ ਨੇ ਪੈਸੇ ਨਾ ਮਿਲਣ ਕਾਰਨ ਮ੍ਰਿਤਕਾਂ ਦੀਆਂ ਲਾਸ਼ਾਂ ਰਿਸ਼ਤੇਦਾਰਾਂ ਨੂੰ ਨਹੀਂ ਦਿੱਤੀਆਂ ਸਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ