Tuesday, October 20, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ

July 14, 2026 08:40 PM
Rozana Sehaj times

ਅੰਮ੍ਰਿਤਸਰ : ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026 ਦਾ ਸਵਾਗਤ ਕਰਦਿਆਂ ਇਸ ਨੂੰ ਵਿਦਿਆਰਥੀਆਂ, ਮਾਪਿਆਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਵਿੱਚ ਇੱਕ ਇਤਿਹਾਸਕ ਅਤੇ ਲੋਕ-ਪੱਖੀ ਫ਼ੈਸਲਾ ਕਰਾਰ ਦਿੱਤਾ ਹੈ। ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਕੀਤੇ ਜਾਂਦੇ ਫੀਸ ਵਾਧੇ `ਤੇ ਸਖ਼ਤ ਨਿਯੰਤਰਣ ਲਗਾ ਕੇ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫ਼ੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ ਅਤੇ ਜੇਕਰ ਕਿਸੇ ਸਕੂਲ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਕੁੱਲ ਮਿਲਾ ਕੇ 15 ਫ਼ੀਸਦੀ ਤੋਂ ਵੱਧ ਫੀਸ ਵਧਾਈ ਹੈ ਤਾਂ ਉਸ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਹੋਵੇਗੀ। ਵਿਧਾਇਕਾ ਨੇ ਕਿਹਾ ਕਿ ਪੰਜਾਬ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਫ਼ੈਸਲੇ ਦਾ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਪਿਛਲੇ ਚਾਰ ਸਾਲਾਂ ਦੀਆਂ ਫੀਸਾਂ ਦਾ ਪੂਰਾ ਵੇਰਵਾ ਨਿਰਧਾਰਤ ਪੋਰਟਲ `ਤੇ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਨਾਲ ਫੀਸ ਢਾਂਚੇ ਵਿੱਚ ਪਾਰਦਰਸ਼ਤਾ ਯਕੀਨੀ ਬਣੇਗੀ। ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਨਵੇਂ ਆਰਡੀਨੈਂਸ ਤਹਿਤ ਟ੍ਰਾਂਸਪੋਰਟ, ਬਿਲਡਿੰਗ ਫੰਡ ਅਤੇ ਵਿਦਿਆਰਥੀਆਂ ਤੋਂ ਵਸੂਲੇ ਜਾਣ ਵਾਲੇ ਹੋਰ ਸਾਰੇ ਚਾਰਜਾਂ ਨੂੰ ਵੀ ਟਿਊਸ਼ਨ ਫੀਸ ਦਾ ਹਿੱਸਾ ਮੰਨਿਆ ਜਾਵੇਗਾ, ਜਿਸ ਨਾਲ ਸਕੂਲ ਵੱਖ-ਵੱਖ ਸਿਰਲੇਖਾਂ ਹੇਠ ਵਾਧੂ ਰਕਮ ਵਸੂਲ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਲਈ ਪਹਿਲੀ ਵਾਰ 50 ਹਜ਼ਾਰ ਰੁਪਏ, ਦੂਜੀ ਵਾਰ ਇੱਕ ਲੱਖ ਰੁਪਏ ਜੁਰਮਾਨਾ ਅਤੇ ਤੀਜੀ ਵਾਰ ਮਾਨਤਾ ਰੱਦ ਕਰਨ ਵਰਗੀਆਂ ਸਖ਼ਤ ਕਾਰਵਾਈਆਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਸੇਵਾ ਦਾ ਸਾਧਨ ਮੰਨਦੀ ਹੈ ਅਤੇ ਹਰ ਬੱਚੇ ਨੂੰ ਗੁਣਵੱਤਾ ਭਰਪੂਰ ਅਤੇ ਕਿਫ਼ਾਇਤੀ ਸਿੱਖਿਆ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਰੈਗੂਲੇਟਰੀ ਕਮੇਟੀਆਂ ਫੀਸਾਂ ਵਿੱਚ ਵਾਧੇ ਸਬੰਧੀ ਹਰ ਪ੍ਰਸਤਾਵ ਦੀ ਜਾਂਚ ਕਰਨਗੀਆਂ, ਜਿਸ ਨਾਲ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਜਵਾਬਦੇਹ ਬਣੇਗੀ। ਅੰਤ ਵਿੱਚ ਸ੍ਰੀਮਤੀ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਸਿੱਖਿਆ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਲੱਖਾਂ ਮਾਪਿਆਂ ਨੂੰ ਬੇਲੋੜੇ ਆਰਥਿਕ ਬੋਝ ਤੋਂ ਰਾਹਤ ਦੇਵੇਗਾ।

Have something to say? Post your comment

More in Majha

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ