Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ੍ਰੀ ਵਾਲਮੀਕਿ ਤੀਰਥ ਦੇ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਲਈ ਸ੍ਰੀ ਰਵਿੰਦਰ ਹੰਸ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

July 14, 2026 08:45 PM
Rozana Sehaj times

 

ਅੰਮ੍ਰਿਤਸਰ : ਸ੍ਰੀ ਰਵਿੰਦਰ ਹੰਸ, ਡਾਇਰੈਕਟਰ ਪੰਜਾਬ ਸ਼ਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ ਕਾਰਪੋਰੇਸ਼ਨ, ਮੈਂਬਰ ਸੋਸ਼ਲ ਜਸਟਿਸ, ਇੰਪਾਵਰਮੈਂਟ ਐਂਡ ਮਾਇਨੋਰਿਟੀ ਪੰਜਾਬ ਅਤੇ ਜਨਰਲ ਸਕੱਤਰ ਪੰਜਾਬ ਐੱਸ.ਸੀ. ਵਿੰਗ ਆਮ ਆਦਮੀ ਪਾਰਟੀ ਨੇ ਪਾਵਨ ਸ੍ਰੀ ਵਾਲਮੀਕਿ ਤੀਰਥ ਸਥਲ, ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਸ੍ਰੀ ਰਵਿੰਦਰ ਹੰਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਦੀ ਪਵਿੱਤਰ ਧਰਤੀ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਕਰੀਬ 17.72 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜ ਸ਼ਰਧਾਲੂਆਂ ਲਈ ਵੱਡੀ ਸਹੂਲਤ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਸਰੋਵਰ ਦੀ ਸਫਾਈ, ਮੁੱਖ ਮੰਦਰ ਦੀ ਮੁਰੰਮਤ ਅਤੇ ਸੁੰਦਰਤਾ ਵਿੱਚ ਵਾਧਾ, ਸੰਗਤ ਹਾਲ, ਲੰਗਰ ਹਾਲ ਅਤੇ ਸਰਾਂ ਦੇ ਵਿਕਾਸ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਨਾਲ ਇਸ ਪਾਵਨ ਅਸਥਾਨ ਦੀ ਮਹੱਤਤਾ ਹੋਰ ਵੀ ਵਧੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਵਜੋਂ ਵਿਕਸਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਤੋਂ ਬਾਅਦ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਸ੍ਰੀ ਰਵਿੰਦਰ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸਮਾਜ ਦੇ ਹਰ ਵਰਗ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਆਈ ਹੈ ਅਤੇ ਸ੍ਰੀ ਵਾਲਮੀਕਿ ਤੀਰਥ ਸਥਲ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅੰਤ ਵਿੱਚ ਸ੍ਰੀ ਰਵਿੰਦਰ ਹੰਸ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿਕਾਸ ਪ੍ਰੋਜੈਕਟ ਨਾ ਸਿਰਫ਼ ਇਸ ਪਾਵਨ ਅਸਥਾਨ ਦੀ ਖੂਬਸੂਰਤੀ ਵਿੱਚ ਵਾਧਾ ਕਰਨਗੇ ਸਗੋਂ ਕਰੋੜਾਂ ਸ਼ਰਧਾਲੂਆਂ ਲਈ ਵੀ ਲਾਹੇਵੰਦ ਸਾਬਤ ਹੋਣਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼