Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਿਰਕੱਢ ਪੰਜਾਬੀ ਵਿਦਵਾਨ ਤੇ ਸਾਬਕਾ ਯੂਨੀਵਰਸਿਟੀ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਸੁਰਗਵਾਸ

July 14, 2026 08:48 PM
Rozana Sehaj times

ਅੰਮ੍ਰਿਤਸਰ : ਪੰਜਾਬੀ ਵਿਦਵਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੇਵਾ ਮੁਕਤ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਦੇ ਦੇਹਾਂਤ ਤੇ  ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਜਾਣ ਨਾਲ ਲੋਕ ਧਾਰਾ ਖੋਜ, ਉੱਚਤਮ ਸੰਪਾਦਨ ਤੇ ਵਿਰਾਸਤ ਦੀ ਪਹਿਰੇਦਾਰੀ ਨੂੰ ਵੱਡਾ ਘਾਟਾ ਪਿਆ ਹੈ। ਲਾਇਲਪੁਰ ਖ਼ਾਲਸਾ ਕਾਲਿਜ ਜਲੰਧਰ ਵਿੱਚ ਤਿੰਨ ਦਹਾਕੇ ਪਹਿਲਾਂ ਮੈਨੂੰ ਮਿਲਣ ਤੋਂ ਲੈ ਕੇ ਹੁਣ ਤੀਕ ਉਹ ਮੇਰੇ ਲਈ ਵੱਡੀ ਭੈਣ ਬਣ ਕੇ ਹਮੇ਼ਸ਼ਾ ਹੀ ਪ੍ਰੇਰਨਾ ਸਰੋਤ ਬਣੇ। ਉਨ੍ਹਾਂ ਦੀ ਦੇਸ਼ ਵੰਡ ਨਾਲ ਸੰਬੰਧਿਤ ਕਹਾਣੀਆਂ ਦਾ ਸੰਗ੍ਰਹਿ “ਬੰਦ ਬੂਹੇ ਦੀ ਹੂਕ” ਦਰਦਾਂ ਵਿੰਨੀ ਦਾਸਤਾਨ ਹੈ। ਖੋਜ ਕਾਰਜ ਤੋਂ ਇਲਾਵਾ ਉਨ੍ਹਾਂ ਨੇ ਕੁਝ ਕਵਿਤਾਵਾਂ ਵੀ ਲਿਖੀਆਂ ਜੋ ਸੰਗ੍ਰਹਿ ਰੂਪ ਵਿੱਚ ਕੁਝ ਸਮਾਂ ਪਹਿਲਾਂ ਪ੍ਰਕਾਸ਼ਨ ਅਧੀਨ ਸਨ। ਅਗਾਂਹਵਧੂ ਸੋਚ ਨੂੰ ਪਰਣਾਏ ਡਾ. ਇਕਬਾਲ ਕੋਰ ਸੌਂਦ  ਜੀਵਨ ਭਰ ਇਸਤਰੀ ਹੱਕਾਂ ਦੀ ਸਲਾਮਤੀ ਅਤੇ ਆਵਾਜ਼ ਬਣ ਕੇ ਡਟੇ ਰਹੇ। 1947ਦੀ ਭਿਆਨਕ ਦੇਸ਼ ਵੰਡ ਦੀ ਮੌਕੇ ਆਪਣਿਆਂ ਰੱਥੋਂ ਹੀ ਕਤਲ ਹੋਏ,ਦੇਸ਼ ਭਗਤ ਕਾ. ਗਹਿਲ ਸਿੰਘ ਛੱਜਲਵੱਡੀ ਦੀ ਉਹ ਧੀ ਸਨ। ਬਾਪੂ ਜੀ ਦੀ ਯਾਦ ਵਿੱਚ ਉਹ ਹਰ ਸਾਲ ਛੱਜਲਵੰਡੀ ਪਿੰਡ ਵਿੱਚ ਸਾਲਾਨਾ ਸਮਾਗਮ ਵੀ ਕਰਵਾਉਂਦੇ ਸਨ। ਡਾਕਟਰ ਇਕਬਾਲ ਕੌਰ ਸੌਂਦ ਕੁਝ ਅਰਸੇ ਤੋਂ ਬਿਮਾਰ ਸਨ। ਰਿਟਾਇਰ ਹੋਣ ਉਪਰੰਤ ਉਹ ਲਗਾਤਾਰ ਸਮਾਜਿਕ ਕਾਰਜਾਂ  ਵਿਚ ਸਰਗਰਮ ਰਹੇ। ਉਹ ਨਾਰੀ ਚੇਤਨਾ ਮੰਚ ਦੇ ਪ੍ਰਧਾਨ ਵਜੋਂ ਕਾਰਜਸ਼ੀਲ ਸਨ। ਆਪਣੇ ਜੀਵਨ ਸਾਥੀ ਪ੍ਰਿੰਸੀਪਲ ਨਰੋਤਮ ਸਿੰਘ ਦੀ ਦੇ ਸੰਗ ਸਾਥ ਉਹ  ਹਰ ਸੀਹਿੱਤਕ ਸਮਾਗਮ ਦੀ ਸ਼ਾਨ ਬਣਦੇ ਸਨ।ਉਹਨਾਂ ਦੇ ਸਦੀਵੀ ਵਿਛੋੜੇ ਨਾਲ ਅਕਾਦਮਿਕ ਤੇ ਸਾਹਿੱਤਕ ਜਗਤ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ। ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿੱਚ ਅੰਮ੍ਰਿਤਸਰ  ਵਿਰਸਾ ਵਿਹਾਰ ਦੇ ਪ੍ਰਧਾਨ  ਕੇਵਲ ਧਾਲੀਵਾਲ,ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ,ਆਲਮੀ ਵਿਰਾਸਤ ਫਾਊਂਡੇਸ਼ਨ ਦੇ ਪ੍ਰਧਾਨ ਭੂਪਿੰਦਰ ਸਿੰਘ ਸੰਧੂ, ਜਨਰਲ ਸਕੱਤਰ ਡਾ ਸੁਖਦੇਵ ਸਿੰਘ ਸੇਖੋਂ, ਪ੍ਰਗਤੀਸ਼ੀਲ ਲੇਖ਼ਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ ਸੁਖਦੇਵ ਸਿੰਘ ਸਿਰਸਾ, ਪੰਜਾਬ ਪ੍ਰਧਾਨ  ਪ੍ਰੋ ਸੁਰਜੀਤ ਜੱਜ, ਜ਼ਿਲਾ ਜਨਰਲ ਸਕੱਤਰ ਧਰਵਿਦਰ ਸਿੰਘ ਔਲਖ, ਜਮਹੂਰੀ ਅਧਿਕਾਰ ਸਭਾ ਵਲੋਂ ਡਾ ਪਰਮਿੰਦਰ ਸਿੰਘ, ਯਸ਼ਪਾਲ ਗੁਰੂ ਨਾਨਕ ਯੂਨੀਵਰਸਿਟੀ ਦੇ ਵਿਦਵਾਨ ਡਾ ਸੁਖਦੇਵ ਸਿੰਘ ਸੋਹਲ,ਡਾ ਹਰਿਭਜਨ ਸਿੰਘ ਭਾਟੀਆ,ਡਾ ਮਨਜਿੰਦਰ ਸਿੰਘ,ਡਾ ਬਲਜੀਤ ਕੌਰ ਰਿਆੜ,ਡਾ. ਹਰਿੰਦਰ ਕੌਰ ਸੋਹਲ, ਡਾ ਇੰਦਰਾ ਵਿਰਕ,ਡਾ ਭਾਗਇੰਦਰ ਕੋਰ,ਡਾ. ਗੁਰਬੀਰ ਸਿੰਘ ਬਰਾੜ,ਡਾ ਹੀਰਾ ਸਿੰਘ, ਨੇ ਵੀ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਕ ਨੇਕ ਤੇ ਵੱਡੀ ਹਸਤੀ ਮਹਿਰੂਮ ਹੋ ਗਏ ਹਾਂ। ਉਨ੍ਹਾਂ ਦਾ ਅੰਤਿਮ ਸੰਸਕਾਰ 15 ਜੁਲਾਈ ਨੂੰ  ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨੇੜਲੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼