Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਪਾਰ ਕੀਤਾ: ਡਾ. ਜਸਬੀਰ ਸਿੰਘ

July 14, 2026 08:51 PM
Rozana Sehaj times

ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੇਰੀ ਰਸੋਈ’ ਤਹਿਤ ਰਾਸ਼ਨ ਕਿੱਟਾਂ ਦੀ ਵੰਡ 27 ਲੱਖ ਤੋਂ ਵੱਧ ਪਰਿਵਾਰਾਂ ਤੱਕ ਪਹੁੰਚਣ ’ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ ਹੈ। ਡਾ. ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਇਹ ਸਕੀਮ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਸੂਬੇ ਦੇ ਲਗਭਗ 27.18 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਜਦਕਿ ਸਰਕਾਰ ਦਾ ਟੀਚਾ ਹਰ ਤਿੰਨ ਮਹੀਨਿਆਂ ਬਾਅਦ 40.48 ਲੱਖ ਯੋਗ ਪਰਿਵਾਰਾਂ ਤੱਕ ਇਹ ਸਹੂਲਤ ਪਹੁੰਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਹਰ ਰਾਸ਼ਨ ਕਿੱਟ ਵਿੱਚ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਪਰਿਵਾਰਾਂ ਦੀਆਂ ਰੋਜ਼ਾਨਾ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਮਿਲ ਰਹੀ ਕਣਕ ਤੋਂ ਇਲਾਵਾ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲਾਭਪਾਤਰੀ ਪਰਿਵਾਰਾਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਭੋਜਨ ਪ੍ਰਾਪਤ ਹੋ ਸਕੇ। ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਲੁਧਿਆਣਾ ਜ਼ਿਲ੍ਹਾ 3 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਪਹਿਲੇ ਸਥਾਨ ’ਤੇ ਹੈ, ਜਦਕਿ ਪਟਿਆਲਾ ਅਤੇ ਬਠਿੰਡਾ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ’ਤੇ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀ 1,59,408 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਇਸ ਯੋਜਨਾ ਨੂੰ ਲਾਗੂ ਕਰਨ ਲਈ ਕੰਮ ਕਰ ਰਹੇ ਹਨ। ਡਾ. ਜਸਬੀਰ ਸਿੰਘ ਨੇ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਸੂਬਾ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਭੁੱਖਮਰੀ ਅਤੇ ਕੁਪੋਸ਼ਣ ਵਰਗੀਆਂ ਸਮੱਸਿਆਵਾਂ ਨਾਲ ਨਜਿੱਠਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ