Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

18 ਜੁਲਾਈ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਨੂੰ ਕਰਨਗੇ ਸੰਬੋਧਨ: ਕੁਲਦੀਪ ਸਿੰਘ ਧਾਲੀਵਾਲ

July 14, 2026 08:59 PM
Rozana Sehaj times

ਅੰਮ੍ਰਿਤਸਰ/ਅਜਨਾਲਾ : ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 18 ਜੁਲਾਈ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਮੌਕੇ 'ਤੇ ਹੀ ਪ੍ਰਸ਼ਾਸਨਿਕ ਪੱਧਰ 'ਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕਰਨਗੇ। ਸ. ਧਾਲੀਵਾਲ ਨੇ ਦੱਸਿਆ ਕਿ ਲੋਕ ਮਿਲਣੀ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਉਨ੍ਹਾਂ ਵੱਲੋਂ ਜ਼ਿਲ੍ਹਾ ਅਤੇ ਸਬ-ਡਵੀਜ਼ਨ ਅਜਨਾਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਦਲਵਿੰਦਰਜੀਤ ਸਿੰਘ, ਐਸ.ਡੀ.ਐਮ. ਅਜਨਾਲਾ ਡਾ. ਚਾਰੂਮਿਤਾ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਪ੍ਰੋਗਰਾਮ ਸਥਾਨ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਤੋਂ ਇਲਾਵਾ ਅਜਨਾਲਾ ਅਤੇ ਰਮਦਾਸ ਦੀਆਂ ਸ਼ਹਿਰੀ ਇਕਾਈਆਂ ਦੇ ਕੌਂਸਲਰਾਂ, ਵਾਰਡ ਇੰਚਾਰਜਾਂ ਅਤੇ ਪਾਰਟੀ ਆਗੂਆਂ ਨੂੰ ਲੋਕ ਮਿਲਣੀ ਦੀ ਸਫਲਤਾ ਲਈ ਵੱਖ-ਵੱਖ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਰਵਾਈਆਂ ਜਾ ਰਹੀਆਂ ਲੋਕ ਮਿਲਣੀਆਂ ਦਾ ਮੰਤਵ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਅਤੇ ਲੋਕਾਂ ਦੀ ਰਾਏ ਅਤੇ ਸੁਝਾਅ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਮਿਲਣੀਆਂ ਨੂੰ ਪੰਜਾਬ ਭਰ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਪੱਖੀ ਫੈਸਲਿਆਂ ਦੀ ਖੁੱਲ੍ਹ ਕੇ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 18 ਜੁਲਾਈ ਨੂੰ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹੋਣ ਵਾਲੀ ਲੋਕ ਮਿਲਣੀ ਮਾਝਾ ਖੇਤਰ ਦੇ 25 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਲਈ ਮਜ਼ਬੂਤ ਜਨ ਸਮਰਥਨ ਦਾ ਆਧਾਰ ਬਣੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ, ਐਸ.ਡੀ.ਐਮ. ਅਜਨਾਲਾ ਡਾ. ਚਾਰੂਮਿਤਾ, ਸਰਪੰਚ ਧਨਵੰਤ ਸਿੰਘ ਸਹਿੰਸਰਾ, ਸਰਪੰਚ ਗੁਰਪਾਲ ਸਿੰਘ ਸਹਿੰਸਰਾ, ਅਜਨਾਲਾ ਸ਼ਹਿਰੀ ਪ੍ਰਧਾਨ ਸ੍ਰੀ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਸ੍ਰੀ ਜਸਪਾਲ ਸਿੰਘ ਢਿੱਲੋਂ, ਯੂਥ ਆਗੂ ਐਡਵੋਕੇਟ ਸੰਦੀਪ ਕੌਸ਼ਲ, ਨਗਰ ਕੌਂਸਲ ਰਮਦਾਸ ਦੀ ਪ੍ਰਧਾਨ ਬੀਬੀ ਅਮਨਜੀਤ ਕੌਰ, ਰਮਦਾਸ ਸ਼ਹਿਰੀ ਪ੍ਰਧਾਨ ਸ੍ਰੀ ਹਰਪਾਲ ਸਿੰਘ, ਕੌਂਸਲਰ ਬੀਬੀ ਰਾਜਬੀਰ ਕੌਰ ਚਾਹਲ, ਪ੍ਰਧਾਨ ਬੀਬੀ ਗੁਰਦੀਪ ਕੌਰ ਅਜਨਾਲਾ, ਬਲਾਕ ਪ੍ਰਧਾਨ ਸ੍ਰੀ ਦਵਿੰਦਰ ਸਿੰਘ ਸੋਨੂੰ ਅਤੇ ਹੋਰ ਆਗੂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼