Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਟਿਆਲਾ ਦੇ ਬਾਗਬਾਨਾਂ ਨੇ ਯਾਦਵਿੰਦਰਾ ਗਾਰਡਨ ਪਿੰਜੌਰ ਵਿਖੇ 33 ਵੇਂ ਮੈਂਗੋ ਮੇਲੇ ‘ਚ ਲਿਆ ਹਿੱਸਾ

July 14, 2026 09:06 PM
Rozana Sehaj times

ਪਟਿਆਲਾ : ਪਟਿਆਲਾ ਦੇ ਬਾਗਬਾਨਾਂ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੇ ਹਰਿਆਣਾ ਟੂਰਿਜਮ ਵਿਭਾਗ ਅਤੇ ਬਾਗਬਾਨੀ ਵਿਭਾਗ ਹਰਿਆਣਾ ਵਲੋਂ ਯਾਦਵਿੰਦਰਾ ਗਾਰਡਨ ਪਿੰਜੌਰ (ਪੰਚਕੂਲਾ) ਵਿਖੇ ਮਿਤੀ 10, 11 ਅਤੇ 12 ਜੁਲਾਈ 2026 ਨੂੰ ਕਰਵਾਏ 33 ਵੇਂ ਮੈਂਗੋ ਮੇਲੇ ਵਿਚ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਬਾਗਬਾਨੀ ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਸੰਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਡਾਇਰੈਕਟਰ ਬਾਗਬਾਨੀ ਪੰਜਾਬ ਡਾ. ਮਨੀਸ਼ ਕੁਮਾਰ ਦੇ ਆਦੇਸ਼ਾਂ ਅਨੁਸਾਰ ਉਹ ਤੇ ਸਹਾਇਕ ਡਾਇਰੈਕਟਰ ਡਾ. ਹਰਿੰਦਰਪਾਲ ਸਿੰਘ ਸਮੇਤ ਸਹਿਯੋਗੀ ਕੈਲਾਸ਼ ਕੁਮਾਰ ਬੇਲਦਾਰ, ਮਲਕੀਤ ਸਿੰਘ ਬੇਲਦਾਰ, ਆਦਿ ਸਟਾਫ ਨੇ ਫਲ ਉਤਪਾਦਕਾਂ ਨੂੰ ਮੇਲੇ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਮਿਆਰੀ ਐਂਟਰੀਆਂ ਲੈ ਕੇ ਮੇਲੇ ਵਿਚ ਭਾਗ ਲਿਆ। ਫਲਾਂ ਤੋਂ ਤਿਆਰ ਕੀਤੇ ਜਾਣ ਵਾਲੇ ਪਦਾਰਥਾਂ ਦੀ ਟਰੇਨਿੰਗ ਫਲ ਪ੍ਰੋਸੈਸਿੰਗ ਲੈਬ ਵਿਖੇ ਦਿੱਤੀ ਜਾਂਦੀ ਹੈ, ਜਿੱਥੇ ਹਰ ਸਾਲ 1500 ਕਿਸਾਨ/ਘਰੇਲੂ ਔਰਤਾਂ/ਸਿਖਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾਂਦੀ ਹੈ, ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਜ਼ਿਲ੍ਹਾ ਪਟਿਆਲਾ ਦੇ ਬਾਗਬਾਨ ਜਸਕਰਨ ਸਿੰਘ ਪੁੱਤਰ ਸੁਖਦੇਵ ਸਿੰਘ ਪਿੰਡ ਤੇ ਰੌਂਗਲਾ ਵੱਲੋਂ ਜਪਾਨ ਦੀ ਕਿਸਮ ਮੀਆਜਾਕੀ ਮੇਲੇ ਵਿੱਚ ਖਿੱਚ ਦਾ ਕੇਂਦਰ ਬਣੀ ਰਹੀ ਤੇ ਇਨ੍ਹਾਂ ਨੂੰ 11000 ਰੁਪਏ ਦਾ ਨਕਦ ਇਨਾਮ ਆਮ ਕੇਸਰੀ ਨਾਲ ਨਿਵਾਜਿਆ ਗਿਆ। ਉਨ੍ਹਾਂ ਕਿਹਾ ਕਿ ਉਦਘਾਟਨੀ ਸਮਾਰੋਹ ਹਰਿਆਣਾ ਦੇ ਮੁੱਖ ਮੰਤਰੀ ਤੇ ਸਮਾਪਤੀ ਦੌਰਾਨ ਖੇਤੀਬਾੜੀ ਮੰਤਰੀ ਤੇ ਟੂਰਿਜਮ ਮੰਤਰੀ ਨੇ ਇਨਾਮ ਵਿਜੇਤਾ ਨੂੰ ਸਨਮਾਨਿਤ ਕੀਤਾ।

 

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ