Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਰਾਫ਼ੇਲ ਸੌਦੇ ਦੀ ਜਾਂਚ ਤੋਂ ਕਾਂਗਰਸ ਜੋਸ਼ ’ਚ, ਰਾਹੁਲ ਨੇ ਘੇਰਿਆ ਮੋਦੀ ਨੂੰ

July 04, 2021 05:23 PM
SehajTimes

ਨਵੀਂ ਦਿੱਲੀ : ਰਾਫ਼ੇਲ ਸੌਦੇ ਦੀ ਜਾਂਚ ਸਾਂਝੀ ਸੰਸਦੀ ਕਮੇਟੀ ਤੋਂ ਕਰਾਏ ਜਾਣ ਦੀ ਕਾਂਗਰਸ ਦੀ ਮੰਗ ਵਿਚਾਲੇ ਪਾਰਟੀ ਆਗੂ ਰਾਹੁਲ ਗਾਂਧੀ ਨੇ ਆਨਲਾਈਨ ਸਰਵੇ ਕਰਦਿਆਂ ਐਤਵਾਰ ਨੂੰ ਲੋਕਾਂ ਲਈ ਸਵਾਲ ਪਾਏ ਕਿ ਮੋਦੀ ਸਰਕਾਰ ਇਸ ਜਾਂਚ ਲਈ ਤਿਆਰ ਕਿਉਂ ਨਹੀਂ ਹੈ? ਉਨ੍ਹਾਂ ਟਵਿਟਰ ’ਤੇ ਕੀਤੇ ਗਏ ਸਵਾਲ ਦੇ ਜਵਾਬ ਲਈ ਚਾਰ ਬਦਲ ਦਿਤੇ-‘ਅਪਰਾਧਬੋਧ, ਮਿੱਤਰਾਂ ਨੂੰ ਬਚਾਉਣਾ ਹੈ’ ਜੇਪੀਸੀ ਨੂੰ ਰਾਜ ਸਭਾ ਸੀਟ ਨਹੀਂ ਚਾਹੀਦੀ ਜਾਂ ਉਪਰੋਕਤ ਸਾਰੇ ਬਸਦਲ ਸਹੀ ਹਨ। ਗਾਂਧੀ ਨੇ ਸਵਾਲ ਪੋਸਟ ਕਰਦਿਆਂ ਟਵੀਟ ਕੀਤਾ, ‘ਮੋਦੀ ਸਰਕਾਰ ਜੇਪੀਸੀ ਦੀ ਜਾਂਚ ਲਈ ਤਿਆਰ ਕਿਉਂ ਨ ਹੀਂ ਹੈ? ਗਾਂਧੀ ਰਾਫ਼ੇਲ ਸੌਦੇ ਵਿਚ ਭ੍ਰਿਸ਼ਟਾਚਾਰ ਦਾ ਦੋਸ਼ ਲੰਮੇ ਸਮੇਂ ਤੋਂ ਲਾਉਂਦੇ ਰਹੇ ਹਨ ਅਤੇ ਉਨ੍ਹਾਂ 2019 ਲੋਕ ਸਭਾ ਚੋਣਾਂ ਵਿਚ ਇਸ ਨੂੰ ਵੱਡਾ ਚੋਣ ਮੁੱਦਾ ਵੀ ਬਣਾਇਆ ਸੀ। ਇਸ ਚੋਣਾਂ ਵਿਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜ਼ਿਕਰਯੋਗ ਹੈ ਕਿ ਫ਼ਰਾਂਸ ਦੀ ਸਮਾਚਾਰ ਵੈਬਸਾਈਟ ‘ਮੀਡੀਆ ਪਾਰਟ’ ਦੀ ਰੀਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ ਨਾਲ 59000 ਕਰੋੜ ਰੁਪਏ ਦੇ ਰਾਫ਼ੇਲ ਜਹਾਜ਼ ਸੌਦੇ ਵਿਚ ਕਥਿਤ ਭ੍ਰਿਸਟਾਚਾਰ ਦੇ ਮਾਮਲੇ ਵਿਚ ਫ਼ਰਾਂਸ ਦੇ ਜੱਜ ਨੂੰ ਬਹੁਤ ਸੰਵੇਦਨਸ਼ੀਲ ਨਿਆਇਕ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਨੇ ਰਾਫ਼ੇਲ ਜਹਾਜ਼ਾਂ ਦੀ ਖ਼ਰੀਦ ਵਿਚ ਭ੍ਰਿਸ਼ਟਾਚਾਰ ਦਾ ਦੋਸ਼ ਲਾਉਂਦੇ ਹੋਏ ਸੌਦੇ ਦੀ ਜਾਂਚ ਸੰਯੁਕਤ ਸੰਸਦੀ ਕਮੇਟੀ ਤੋਂ ਕਰਾਏ ਜਾਣ ਦੀ ਮੰਗ ਕੀਤੀ ਅਤੇ ਕਿਹਾ ਕਿ ਸੱਚ ਦਾ ਪਤਾ ਲਾਉਣ ਲਈ ਜਾਂਚ ਦਾ ਕੇਵਲ ਇਹੋ ਰਸਤਾ ਹੈ। ਕਾਂਗਰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਚ ਦਾ ਹੁਕਮ ਦੇਣਾ ਚਾਹੀਦਾ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ