Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

July 14, 2026 09:09 PM
Rozana Sehaj times

ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ  ਪੇਸ਼ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਮੰਗੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏ.ਐਸ.ਆਈ. ਨੂੰ 3,000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7,000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ।ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Malwa

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ