Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

July 14, 2026 09:20 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਮਨਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਬਰਾਬਰਤਾ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਾਲ ਭਰ ਚੱਲਣ ਵਾਲੇ ਵਿਸ਼ੇਸ਼ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਪਹਿਲਾਂ ਹੀ 80 ਕਰੋੜ ਰੁਪਏ ਰਾਖਵੇਂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਰੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜ ਪੈਣ 'ਤੇ ਹੋਰ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਨ੍ਹਾਂ ਸ਼ਾਨਦਾਰ ਸਮਾਗਮਾਂ ਦੀ ਯੋਜਨਾ ਪੜਾਅਵਾਰ ਢੰਗ ਨਾਲ ਉਲੀਕੀ ਗਈ ਹੈ ਅਤੇ ਇਹ ਸਮਾਗਮ ਸਾਲ ਭਰ ਜਾਰੀ ਰਹਿਣਗੇ, ਜਿਨ੍ਹਾਂ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀਂ ਸਿੱਖਿਆਵਾਂ ਨੂੰ ਪੰਜਾਬ ਦੇ ਕੋਨੇ-ਕੋਨੇ ਅਤੇ ਵਿਸ਼ਵ ਪੱਧਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਧਾਰਮਿਕ, ਵਿਦਿਅਕ ਅਤੇ ਵਾਤਾਵਰਣ ਪੱਖੀ ਪਹਿਲਕਦਮੀਆਂ ਰਾਹੀਂ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਕਰਨ ਲਈ ਤਿਆਰ ਕੀਤੇ ਗਏ ਹਨ। ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਸਕੂਲ ਪੱਧਰੀ ਮੁਕਾਬਲਿਆਂ ਤੋਂ ਇਲਾਵਾ 13,000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀਆਂ ਡਾਕੂਮੈਂਟਰੀ ਫਿਲਮਾਂ ਵੀ ਦਿਖਾਈਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜੁਲਾਈ ਤੋਂ ਨਵੰਬਰ ਤੱਕ ਸੂਬੇ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਵਿਰਾਸਤ 'ਤੇ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ, ਜਦੋਂ ਕਿ ਅਗਸਤ ਤੋਂ ਨਵੰਬਰ ਦਰਮਿਆਨ ਵਿਧਾਨ ਸਭਾ ਹਲਕਿਆਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਡਰੋਨ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਭਰ ਵਿੱਚ 650 ਗੁਰੂ ਰਵਿਦਾਸ ਜੀ ਬਗੀਚੀਆਂ ਸਥਾਪਤ ਕੀਤੀਆਂ ਜਾਣਗੀਆਂ, 6.50 ਲੱਖ ਬੂਟੇ ਲਾਉਣ ਦੀ ਮੁਹਿੰਮ ਚਲਾਈ ਜਾਵੇਗੀ, ਅਗਸਤ ਮਹੀਨੇ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ "ਰਨ ਫਾਰ ਇਕੁਐਲਿਟੀ" ਮੈਰਾਥਨ ਅਤੇ ਸਤੰਬਰ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਸਾਈਕਲ ਰੈਲੀਆਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਅਕਤੂਬਰ ਮਹੀਨੇ ਵਿੱਚ ਸੂਬੇ ਭਰ ਵਿੱਚ 6.50 ਲੱਖ ਯਾਦਗਾਰੀ ਝੰਡੇ ਵੰਡੇ ਜਾਣਗੇ। ਧਾਰਮਿਕ ਸਮਾਗਮਾਂ 'ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 5 ਤੋਂ 8 ਅਕਤੂਬਰ ਦਰਮਿਆਨ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ਼ੁਰੂ ਹੋ ਕੇ ਚਾਰ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਹ ਸਮਾਗਮ 9 ਤੋਂ 11 ਅਕਤੂਬਰ, 2026 ਤੱਕ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਸ਼ਾਨਦਾਰ ਰਾਜ ਪੱਧਰੀ ਸਮਾਗਮ ਨਾਲ ਸੰਪੰਨ ਹੋਣਗੇ। ਪਹਿਲੇ ਦਿਨ (9 ਅਕਤੂਬਰ) ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਪ੍ਰਦਰਸ਼ਨੀ, ਕਥਾ ਤੇ ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਗੁਰੂ ਜੀ ਦੀ ਬਾਣੀ 'ਤੇ ਕਾਨਫਰੰਸ ਕਰਵਾਈ ਜਾਵੇਗੀ। ਸ਼ਰਧਾਲੂਆਂ ਲਈ 10 ਅਕਤੂਬਰ ਨੂੰ ਕਥਾ ਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ 'ਤੇ ਕਾਨਫਰੰਸ, ਮੀਨਾਰ-ਏ-ਬੇਗਮਪੁਰਾ ਵਿਖੇ ਸ਼ਾਨਦਾਰ 3ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਕਰਵਾਏ ਜਾਣਗੇ। ਆਖਰੀ ਦਿਨ, 11 ਅਕਤੂਬਰ ਨੂੰ ਕਥਾ ਤੇ ਕੀਰਤਨ ਦਰਬਾਰ, ਬੇਗਮਪੁਰਾ ਸਮਾਗਮ, ਮੀਨਾਰ-ਏ-ਬੇਗਮਪੁਰਾ ਵਿਖੇ ਇੱਕ ਹੋਰ 3ਡੀ ਪ੍ਰੋਜੈਕਸ਼ਨ ਅਤੇ ਸ਼ਾਨਦਾਰ ਡਰੋਨ ਸ਼ੋਅ ਹੋਵੇਗਾ। ਇਨ੍ਹਾਂ ਸਮਾਗਮਾਂ ਨੂੰ ਮੁੱਖ ਆਕਰਸ਼ਣ ਦੱਸਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਆਧੁਨਿਕ ਤਕਨਾਲੋਜੀ ਅਤੇ ਸਾਰਥਕ ਜਨਤਕ ਸ਼ਮੂਲੀਅਤ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾਵਾਦੀ ਆਦਰਸ਼ਾਂ ਅਤੇ ਅਧਿਆਤਮਿਕ ਸਿੱਖਿਆਵਾਂ ਨਾਲ ਜੁੜ ਸਕੇ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਪੂਰੀ ਸ਼ਰਧਾ ਅਤੇ ਜਾਹੋ-ਜਲਾਲ ਨਾਲ ਮਨਾਉਣ ਲਈ ਵਚਨਬੱਧ ਹੈ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੁਆਰਾ ਦਿੱਤਾ ਗਿਆ ਸਮਾਨਤਾ, ਸਮਾਜਿਕ ਸਦਭਾਵਨਾ, ਭਾਈਚਾਰੇ ਅਤੇ ਮਨੁੱਖੀ ਮਾਣ-ਸਨਮਾਨ ਦਾ ਸਰਵ-ਵਿਆਪਕ ਸੰਦੇਸ਼ ਹਰ ਘਰ ਤੱਕ ਪਹੁੰਚ ਸਕੇ। ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਵੀ ਮੌਜੂਦ ਸਨ।

 
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ