Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

July 14, 2026 09:22 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਨਾਲ-ਨਾਲ ਆਧੁਨਿਕ ਬਾਗ਼ਬਾਨੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਸੇਧ ਵੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਪੌਦ ਸਮੱਗਰੀ, ਤਕਨੀਕੀ ਸਲਾਹ ਅਤੇ ਆਧੁਨਿਕ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਹਰ ਪੱਧਰ 'ਤੇ ਲੋੜੀਂਦਾ ਸਹਿਯੋਗ ਦੇ ਰਹੀ ਹੈ ਤਾਂ ਜੋ ਬਾਗ਼ਬਾਨੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਸੇਧ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢ ਕੇ ਵੱਧ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਵੱਲ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਿਸਾਨਾਂ ਲਈ ਵਧੇਰੇ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਦੇ ਨਾਲ ਹੀ ਪੋਸਟ-ਹਾਰਵੈਸਟ ਮੈਨੇਜਮੈਂਟ, ਕੋਲਡ ਚੇਨ, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਧੀਆ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਕੇ ਸੂਬੇ ਦੀ ਖੇਤੀਬਾੜੀ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ।

 
 

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ