Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜਿਲ੍ਹਾ ਪੁਲਿਸ ਵੱਲੋ ਪੁਲਿਸ ਲਾਈਨ ਵਿਖੇ 32 ਵਹੀਕਲਾਂ ਦੀ ਕਰਵਾਈ ਗਈ ਖੁੱਲੀ ਨਿਲਾਮੀ

July 14, 2026 09:24 PM
Rozana Sehaj times
ਕੋਟਕਪੂਰਾ : ਗੁਰਬੰਸ ਸਿੰਘ ਬੈਂਸ ਐਸ.ਐਸ.ਪੀ. ਵੱਲੋਂ ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧਨ ਵੱਲ ਦਿਨ–ਪ੍ਰਤੀ ਦਿਨ ਨਵੇਂ ਕਦਮ ਚੁੱਕੇ ਜਾ ਰਹੇ ਹਨ, ਇਸੇ ਦੀ ਲੜੀ ਵਿੱਚ ਫਰੀਦਕੋਟ ਪੁਲਿਸ ਵਿਭਾਗ ਵੱਲੋ ਐਨ.ਡੀ.ਪੀ.ਐਸ. ਮਾਮਲਿਆਂ, ਹੋਰ ਵੱਖ-ਵੱਖ ਮੁਕੱਦਮਿਆ ਅਤੇ ਲਾਵਾਰਿਸ ਮਿਲੇ ਵੱਖ-ਵੱਖ ਥਾਣਿਆਂ ਦੇ ਕੁੱਲ 32 ਵਹੀਕਲਾਂ ਨੂੰ ਯੋਗ ਪ੍ਰਣਾਲੀ ਰਾਹੀ ਪੁਲਿਸ ਲਾਈਨ ਫਰੀਦਕੋਟ ਵਿਖੇ ਖੁੱਲ੍ਹੀ ਬੋਲੀ ਕਰਵਾ ਕੇ ਨਿਲਾਮ ਕਰਵਾਇਆ ਗਿਆ। ਇਹਨਾ ਵਾਹਨਾਂ ਦੀ ਨਿਲਾਮੀ ਕਰਕੇ ਸਰਕਾਰੀ ਖ਼ਜ਼ਾਨੇ ਵਿੱਚ 6 ਲੱਖ 25 ਹਜਾਰ ਰੁਪਏ ਦੀ ਮਹੱਤਵਪੂਰਨ ਆਮਦਨ ਦਾ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਨਵੀਨ ਕੁਮਾਰ ਡੀ.ਐਸ.ਪੀ(ਸਥਾਨਿਕ) ਫਰੀਦਕੋਟ ਨੇ ਦੱਸਿਆ ਕਿ ਇਹਨਾ ਵਿਚੋ ਕੁੱਲ 32 ਵਹੀਕਲਾਂ ਵਿੱਚੋ 12 ਚਾਰ ਪਹੀਆਂ ਵਾਹਨ ਅਤੇ 20 ਦੋ ਪਹੀਆ ਵਹੀਕਲ ਸ਼ਾਮਿਲ ਸਨ।  ਗੁਰਬੰਸ ਸਿੰਘ ਬੈਂਸ ਐਸ.ਐਸ.ਪੀ. ਵੱਲੋ ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਾਹਨ ਡਿਸਪੋਜ਼ਲ ਕਮੇਟੀ ਮੈਂਬਰਾਂ ਦੀ ਮੌਜੂਦਗੀ ਵਿਚ ਕਾਨੂੰਨੀ ਪ੍ਰਕਿਰਿਆ ਅਪਣਾਉਦੇ ਹੋਏ ਜਿਲ੍ਹਾ ਫਰੀਦਕੋਟ ਦੇ ਸਦਰ ਕੋਟਕਪੂਰਾ ਦੇ 31 ਮੁਕੱਦਮਿਆ ਨਾਲ ਸਬੰਧਿਤ ਵਹੀਕਲਾ ਦੀ ਨਿਲਾਮੀ ਕੀਤੀ ਗਈ ਹੈ। ਜਿਹਨਾ ਵਿੱਚੋ 08 ਐਨ.ਡੀ.ਪੀ.ਐਸ ਐਕਟ ਨਾਲ ਸਬੰਧਤ ਮੁਕੱਦਮਿਆ ਦੇ 8 ਵਹੀਕਲ ਅਤੇ ਹੋਰ ਮਾਮਲਿਆ ਨਾਲ ਸਬੰਧਿਤ 23 ਮੁਕੱਦਮਿਆ ਦੇ 24 ਵਹੀਕਲ ਸ਼ਾਮਿਲ ਸਨ। ਨਸ਼ਿਆ ਅਤੇ ਹੋਰ ਮੁਕੱਦਮਿਆਂ ਵਿਚ ਬਰਾਮਦਸ਼ੁਦਾ ਵਹੀਕਲ ਬਿਨਾਂ ਕਾਗ਼ਜ਼ਾਤ ਤੇ ਦੁਬਾਰਾ ਨਾ ਵਰਤੋਂਯੋਗ ਸਕਰੈਪ ਦੀ ਨਿਲਾਮੀ (ਖੁੱਲੀ ਬੋਲੀ) ਕਰਵਾਈ ਗਈ। ਉਹਨਾ ਕਿਹਾ ਕਿ ਨਿਲਾਮੀ ਦੀ ਕੁੱਲ ਰਕਮ 6,25,000/- ਰੁਪਏ ਸਰਕਾਰੀ ਖ਼ਜ਼ਾਨੇ ਵਿਚ ਜਮਾਂ ਕਰਵਾਈ ਗਈ ਹੈ। 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ