ਮੋਰਿੰਡਾ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਨਵਤੇਜ ਸਿੰਘ ਤੇਜੀ ਸਹੇੜੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੀ ਮਾਤਾ ਹਰਭਜਨ ਕੌਰ (87 ਸਾਲ) ਦਾ ਦੇਹਾਂਤ ਹੋ ਗਿਆ ਜਿਨਾ ਦਾ ਅੰਤਿਮ ਸੰਸਕਾਰ ਪਿੰਡ ਸਹੇੜੀ ਵਿਖੇ ਕਰ ਦਿੱਤਾ ਗਿਆ ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਕੈਬਿਨਟ ਮੰਤਰੀ ਜਗਮੋਹਨ ਸਿੰਘ ਕੰਗ, ਖਰੜ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਜਿਲਾ ਯੂਥ ਕਾਂਗਰਸ ਰੂਪਨਗਰ ਦੇ ਪ੍ਰਧਾਨ ਨਵਜੀਤ ਸਿੰਘ ਨਵੀ, ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ, ਸਾਬਕਾ ਪ੍ਰਧਾਨ ਬਲਵੀਰ ਸਿੰਘ ਸਹੇੜੀ, ਜਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਮਾਵੀ ਅਤੇ ਗੁਰਵਿੰਦਰ ਸਿੰਘ ਕਕਰਾਲੀ, ਮਿਲਕ ਪਲਾਟ ਮੋਹਾਲੀ ਦੇ ਡਾਇਰੈਕਟਰ ਬਲਜਿੰਦਰ ਸਿੰਘ ਧਾਲੀਵਾਲ, ਸ਼ੂਗਰ ਮਿੱਲ ਮੋਰਿੰਡਾ ਦੇ ਸਾਬਕਾ ਚੇਅਰਮੈਨ ਖੁਸ਼ਹਾਲ ਸਿੰਘ ਦਤਾਰਪੁਰ ,ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ, ਕੌਂਸਲਰ ਮਨਦੀਪ ਸਿੰਘ ਬਾਜਵਾ,ਗੁਰੂ ਸ਼ੇਰ ਗਿੱਲ, ਬਲਾਕ ਸੰਮਤੀ ਚੇਅਰਪਰਸਨ ਹਰਵਿੰਦਰ ਕੌਰ ਸੰਧੂ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਰੰਗੀਆਂ, ਸਰਪੰਚ ਜਗਤਾਰ ਸਿੰਘ ਸਹੇੜੀ, ਸਰਪੰਚ ਨਰਾਤਾ ਸਿੰਘ ਅਰਨੋਲੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਸੰਧੂ, ਸਰਪੰਚ ਹਰਵਿੰਦਰ ਸਿੰਘ ਕੋਟਲਾ, ਮਨਪ੍ਰੀਤ ਸਿੰਘ ਮਾਵੀ ਸਮਾਣਾ, ਸਿਮਰਨਜੀਤ ਸਿੰਘ ਸਰਹਾਣਾ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।