Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਟੀਮ ਤੇਜਿੰਦਰ ਮਹਿਤਾ ਵੱਲੋਂ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਸ਼ੁਰੂ

July 14, 2026 09:50 PM
Rozana Sehaj times

ਪਟਿਆਲਾ : ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਸਰਪ੍ਰਸਤੀ ਹੇਠ ਟੀਮ ਤੇਜਿੰਦਰ ਮਹਿਤਾ ਵੱਲੋਂ ਅੱਜ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਚੇਅਰਮੈਨ ਮਹਿਤਾ ਅਤੇ ਟੀਮ ਮੈਂਬਰਾਂ ਨੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਇਸ ਉਪਰੰਤ ਕਿਲ੍ਹਾ ਚੌਕ ਸਥਿਤ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਗੁਰਨੇਕ ਭੱਟੀ ਤੋਂ ਨਾਰੀਅਲ ਤੋੜਵਾ ਕੇ ਮੁਹਿੰਮ ਦਾ ਵਿਧੀਵਤ ਆਗਾਜ਼ ਕੀਤਾ ਗਿਆ। ਟੀਮ ਮੈਂਬਰਾਂ ਮਹਿੰਦਰ ਮੋਹਨ ਸਿੰਘ, ਨਿਰਮਲ ਝਨੇੜੀ, ਰਵਿੰਦਰ ਸਿੰਗਲਾ, ਐਸ. ਕੇ. ਤਨੇਜਾ, ਅਮਿਤ ਨਰੂਲਾ ਅਤੇ ਮੋਹਿਤ ਗੁਪਤਾ ਨੇ ਕਿਹਾ ਕਿ ਟੀਮ ਤੇਜਿੰਦਰ ਮਹਿਤਾ ਵੱਖ-ਵੱਖ ਧਰਮਾਂ, ਜਾਤਾਂ, ਵਰਗਾਂ ਅਤੇ ਵਿਚਾਰਧਾਰਾਵਾਂ ਨਾਲ ਸਬੰਧਤ ਲੋਕਾਂ ਦਾ ਸਾਂਝਾ ਮੰਚ ਹੈ, ਜੋ ਚੇਅਰਮੈਨ ਮਹਿਤਾ ਦੀ ਲੋਕਾਂ ਨਾਲ ਜੁੜੀ ਕਾਰਜਸ਼ੈਲੀ ਅਤੇ ਸਕਾਰਾਤਮਕ ਸੋਚ ਤੋਂ ਪ੍ਰੇਰਿਤ ਹੋ ਕੇ ਲੋਕ ਸੇਵਾ ਅਤੇ ਜਨ-ਜਾਗਰੂਕਤਾ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਮ ਦਾ ਉਦੇਸ਼ ਸਕਾਰਾਤਮਕ ਰਾਜਨੀਤੀ ਨੂੰ ਉਤਸ਼ਾਹਿਤ ਕਰਨਾ, ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਚੇਅਰਮੈਨ ਮਹਿਤਾ ਨੂੰ ਪਟਿਆਲਾ ਦੀ ਸੇਵਾ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਲੋਕਾਂ ਦਾ ਸਹਿਯੋਗ ਇਕੱਠਾ ਕਰਨਾ ਹੈ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ