Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

July 14, 2026 09:57 PM
Rozana Sehaj times

ਚੰਡੀਗੜ੍ਹ : 
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪਟਵਾਰੀ ਹਿਤੇਸ਼ ਕੁਮਾਰ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਵਾਰਡ ਨੰਬਰ 2, ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਮਾਨਸਾ ਖੁਰਦ ਵਿੱਚ ਆਪਣੀ ਪਤਨੀ ਦੇ ਨਾਂ 'ਤੇ 4 ਕਨਾਲ ਜ਼ਮੀਨ ਖ਼ਰੀਦੀ ਸੀ। ਫਿਰ ਸ਼ਿਕਾਇਤਕਰਤਾ ਨੇ ਆਪਸੀ ਸਹਿਮਤੀ ਨਾਲ ਇਹ ਜ਼ਮੀਨ ਕਿਸੇ ਹੋਰ ਵਿਅਕਤੀ ਨੂੰ ਤਬਦੀਲ ਕਰ ਦਿੱਤੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਤਬਦੀਲ ਕੀਤੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 25,000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ। ਰਿਸ਼ਵਤ ਦੀ ਰਕਮ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
 
 
 
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ