Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

July 14, 2026 10:00 PM
Rozana Sehaj times

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ, ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ02-ਡੀਯੂ-3533 ਹੈ, ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਦੀ ਸਪਲਾਈ ਲਈ ਕਰ ਰਹੇ ਸਨ। ਦੱਸਣਯੋਗ ਹੈ ਕਿ 6 ਜੁਲਾਈ, 2026 ਤੋਂ ਬਾਅਦ ਸੀ.ਆਈ. ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਇਹ ਤੀਜਾ ਮਾਮਲਾ ਹੈ, ਜਿਸ ਨਾਲ ਮਹਿਜ਼ 10 ਦਿਨਾਂ ਵਿੱਚ ਕੁੱਲ 68 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਸੀ.ਆਈ. ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 13 ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ 7 ਜੁਲਾਈ ਨੂੰ ਤਿੰਨ ਹੋਰ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੱਕੀ ਗੁਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਅੰਮ੍ਰਿਤਸਰ ਦੇ ਥਾਣਾ ਕੰਬੋਅ ਅਧੀਨ ਪੈਂਦੇ ਪਿੰਡ ਗੌਂਸਾਬਾਦ ਨੇੜੇ ਕਿਸੇ ਦੂਜੀ ਪਾਰਟੀ ਨੂੰ ਇਹ ਸਪਲਾਈ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਸਤੈਦੀ ਦਿਖਾਉਂਦਿਆਂ ਨਾਕੇਬੰਦੀ ਕੀਤੀ ਅਤੇ ਅੰਮ੍ਰਿਤਸਰ ਦੇ ਗੌਂਸਾਬਾਦ ਨੇੜਿਓਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਰੋਕ ਕੇ ਉਨ੍ਹਾਂ ਨੂੰ 30 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਡੀਜੀਪੀ ਨੇ ਕਿਹਾ ਕਿ ਸਮੁੱਚੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਚੱਲ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 46 ਮਿਤੀ 14-07-2026 ਦਰਜ ਕੀਤੀ ਗਈ ਹੈ।

 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼