Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਕੋਈ ਵੀ ਲਾਭਪਾਤਰੀ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਤੋਂ ਵਾਂਝਾ ਨਾ ਰਹੇ : ਡਾ. ਸੰਗੀਤਾ ਜੈਨ

July 14, 2026 10:06 PM
Rozana Sehaj times

ਖਰੜ :
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਖਰੜ ਵਿਖੇ ਸਬ-ਡਵੀਜ਼ਨਲ ਹਸਪਤਾਲ (ਐੱਸ.ਡੀ.ਐੱਚ.) ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ l ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਸੁਧਾਰਾਂ ਲਈ ਉਨ੍ਹਾਂ ਦੇ ਸੁਝਾਅ ਵੀ ਲਏ. ਇਸ ਤੋਂ ਬਾਅਦ, ਡਾ. ਜੈਨ ਨੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਮਨਦੀਪ ਕੌਰ,ਐੱਸ.ਐੱਮ.ਓ. ਡਾ. ਸਰਿਤਾ ਅਤੇ ਮੈਡੀਕਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਚੱਲ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸੇਵਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।ਡਾ. ਸੰਗੀਤਾ ਜੈਨ ਨੇ ਹਦਾਇਤ ਕੀਤੀ ਕਿ ਕੋਈ ਵੀ ਲਾਭਪਾਤਰੀ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਤੋਂ ਵਾਂਝਾ ਨਾ ਰਹੇ . ਉਨ੍ਹਾਂ ਕਿਹਾ ਕਿ ਇਸ ਵੱਕਾਰੀ ਯੋਜਨਾ ਦਾ ਲਾਭ ਹਰ ਕਿਸੇ ਨੂੰ ਮਿਲਣਾ ਚਾਹੀਦਾ ਹੈ l ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਹਰ ਮਰੀਜ਼ ਨੂੰ ਦਵਾਈ ਹਸਪਤਾਲ ਦੀ ਫਾਰਮੇਸੀ ਵਿਚੋਂ ਹੀ ਮਿਲਣੀ ਚਾਹੀਦੀ ਹੈ ਅਤੇ ਉਨ੍ਹਾਂ ਨਾਲ ਹਮਦਰਦੀ ਨਾਲ ਪੇਸ਼ ਆਉਂਦਿਆਂ ਬਿਹਤਰ ਇਲਾਜ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਉਪਲਬਧਤਾ, ਸਫ਼ਾਈ, ਸਮੇਂ ਸਿਰ ਜਾਂਚਾਂ, ਮਾਤਾ ਅਤੇ ਬਾਲ ਸਿਹਤ ਸੇਵਾਵਾਂ, ਟੀਕਾਕਰਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ। ਮੀਟਿੰਗ ਦੌਰਾਨ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਰਪੇਸ਼ ਮੁਸ਼ਕਲਾਂ, ਸਟਾਫ਼ ਦੀ ਕਾਰਗੁਜ਼ਾਰੀ ਅਤੇ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਸੁਝਾਵਾਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਿਵਲ ਸਰਜਨ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ