Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੱਤਵੇਂ ਦਿਨ ਸੈਦੋਕੇ ਤੇ ਦੀਨਾ ਸਾਹਿਬ ਪਿੰਡ 'ਚ ਪਹੁੰਚੀ ਵੈਨ

July 14, 2026 10:17 PM
Amjad Hussain Khan
ਮੋਗਾ/ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਸੱਤਵੇਂ ਦਿਨ ਵੀ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।ਸੈਦੋਕੇ ਤੇ ਦੀਨਾ ਸਾਹਿਬ ਪਿੰਡ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ