Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

July 14, 2026 10:22 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਰਾਈਫਲ ਸਮੇਤ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਬੀਰ ਸਿੰਘ ਉਰਫ਼ ਕਾਸ਼ੀ ਵਾਸੀ ਭੈਣੀ ਰਾਜਪੂਤਾਂ, ਅੰਮ੍ਰਿਤਸਰ, ਜੋਬਨ ਸਿੰਘ ਵਾਸੀ ਬਲੱਗਣ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏਕੇ-47 ਰਾਈਫਲ, ਇੱਕ ਮੋਡੀਫਾਈ ਐਮ4-ਟਾਈਪ .30-ਬੋਰ ਆਟੋਮੈਟਿਕ ਹਥਿਆਰ ਅਤੇ ਇੱਕ ਵਿਸ਼ੇਸ਼ ਤੌਰ 'ਤੇ ਮੋਡੀਫਾਈ .30-ਬੋਰ ਸੈਮੀ-ਆਟੋਮੈਟਿਕ ਹਥਿਆਰ ਸਮੇਤ ਪੰਜ ਮੈਗਜ਼ੀਨਾਂ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ ਦਾ ਪਤਾ ਲਗਾਉਣ, ਇਸ  ਮਾਡਿਊਲ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਘਰਿੰਡਾ ਦੀਆਂ ਟੀਮਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ੱਕੀ ਆਕਾਸ਼ਬੀਰ ਉਰਫ਼ ਕਾਸ਼ੀ ਅਤੇ ਜੋਬਨ ਸਿੰਘ ਆਪਣੇ ਨਾਬਾਲਗ ਸਾਥੀ ਨਾਲ ਮਿਲ ਕੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਅਤਿ-ਆਧੁਨਿਕ ਹਥਿਆਰ, ਗੋਲੀ ਸਿੱਕਾ, ਗ੍ਰਨੇਡ ਆਦਿ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅਟਾਰੀ ਖੇਤਰ ਦੇ ਨੇੜੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਇੱਕ ਗ੍ਰਨੇਡ ਅਤੇ ਤਿੰਨ ਆਧੁਨਿਕ ਰਾਈਫਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ, ਐਫਆਈਆਰ ਨੰਬਰ 303 ਮਿਤੀ 13.07.2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7) ਅਤੇ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ