Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

July 14, 2026 10:32 PM
Rozana Sehaj times
ਚੰਡੀਗੜ੍ਹ, ਪੰਜਾਬੀ ਸਹਿਜ ਟਾਈਮਜ਼) : ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਇੱਕ ਪ੍ਰਭਾਵਸ਼ਾਲੀ ਕਮਿਊਨਿਟੀ ਪੁਲਿਸਿੰਗ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਇਹ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਮਦਦ ਅਤੇ ਰੀਹੈਬਲੀਟੇਸ਼ਨ (ਮੁੜ ਵਸੇਬਾ) ਸੇਵਾਵਾਂ ਉਪਲੱਬਧ ਕਰਵਾ ਰਹੇ ਹਨ। ਸ਼ੁਰੂਆਤ ਵਿੱਚ ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਸਥਿਤ ਸਾਂਝ ਰਾਹਤ ਕੇਂਦਰਾਂ ਵਿੱਚ ਸਿਰਫ਼ ਦੋ ਸਿਖਲਾਈ ਪ੍ਰਾਪਤ ਕਾਊਂਸਲਰ ਤਾਇਨਾਤ ਸਨ। ਹੁਣ ਇਸ ਪਹਿਲ ਨਾਲ ਕਈ ਕਾਊਂਸਲਰ ਜੁੜ ਚੁੱਕੇ ਹਨ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵੱਲੋਂ 1,656 ਮਾਮਲਿਆਂ ਦੀ ਸਕ੍ਰੀਨਿੰਗ ਕੀਤੀ ਗਈ ਹੈ ਅਤੇ 1,069 ਮਾਮਲੇ ਦਰਜ ਕੀਤੇ ਗਏ ਹਨ। ਡੀਜੀਪੀ ਨੇ ਕਿਹਾ, “ਸਾਂਝ ਰਾਹਤ ਕੇਂਦਰਾਂ ਦੀ ਸਫਲਤਾ ਦੀਆਂ ਕਈ ਕਹਾਣੀਆਂ ਹਨ, ਪਰ ਮੋਹਾਲੀ ਵਿੱਚ ਘਰੇਲੂ ਹਿੰਸਾ ਦਾ ਸ਼ਿਕਾਰ ਇੱਕ ਮਹਿਲਾ ਨੂੰ ਸਮੇਂ ਸਿਰ ਬਚਾਉਣਾ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਇੱਕ ਸ਼ਾਨਦਾਰ ਮਿਸਾਲ ਹੈ। ਇੱਕ ਮਹਿਲਾ ਨੇ ਮਦਦ ਲਈ ਸੰਪਰਕ ਕਰਕੇ ਦੱਸਿਆ ਕਿ ਉਸਦਾ ਪਤੀ ਉਸ ਨਾਲ ਕੁੱਟਮਾਰ ਕਰ ਰਿਹਾ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਹੈ। ਉਸ ਨੂੰ ਤੁਰੰਤ ਸਹਾਇਤਾ ਦੀ ਲੋੜ ਸੀ। ਇਲਾਜ ਦੌਰਾਨ ਉਸਦਾ ਗਰਭਪਾਤ ਹੋ ਗਿਆ। ਸਾਂਝ ਰਾਹਤ ਕੇਂਦਰਾਂ ਤੋਂ ਇਲਾਵਾ ਮਹਿਲਾਵਾਂ ਦੀ ਭਲਾਈ ਅਤੇ ਸੁਰੱਖਿਆ ਲਈ ਪੰਜਾਬ ਪੁਲਿਸ ਦੀਆਂ ਕਈ ਹੋਰ ਪਹਿਲਕਦਮੀਆਂ ਵੀ ਪ੍ਰਭਾਵਸ਼ਾਲੀ ਸਾਬਤ ਹੋਈਆਂ ਹਨ। ਜਾਗ੍ਰਿਤੀ ਪ੍ਰੋਗਰਾਮ ਤਹਿਤ ਪੰਜਾਬ ਪੁਲਿਸ ਦੀਆਂ ਮਹਿਲਾ ਮਿੱਤਰਾਂ ਨੇ ਪਿਛਲੇ ਲਗਭਗ ਦੋ ਸਾਲਾਂ ਦੌਰਾਨ 12,482 ਸਕੂਲਾਂ ਤੱਕ ਪਹੁੰਚ ਬਣਾਈ ਅਤੇ 6 ਤੋਂ 12 ਸਾਲ ਦੀ ਉਮਰ ਵਰਗ ਦੇ 11,75,010 ਬੱਚਿਆਂ ਨੂੰ ਜਾਗਰੂਕ ਕੀਤਾ। ਇਸੇ ਮਿਆਦ ਦੌਰਾਨ 76,299 ਪ੍ਰਿੰਸੀਪਲਾਂ, ਅਧਿਆਪਕਾਂ, ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ, “ਇਹ ਪਹਿਲ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਕਾਊਂਸਲਿੰਗ, ਪੁਲਿਸ ਸਹਾਇਤਾ ਅਤੇ ਕਾਨੂੰਨੀ ਸਹਿਯੋਗ ਉਪਲੱਬਧ ਕਰਵਾ ਕੇ ਮਹਿਲਾਵਾਂ ਨਾਲ ਸਬੰਧਤ ਵੱਖ-ਵੱਖ ਗੰਭੀਰ ਮਸਲਿਆਂ ਦਾ ਹੱਲ ਕਰ ਰਹੀ ਹੈ।”
 
 

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ