Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

July 14, 2026 10:36 PM
Rozana Sehaj times
ਪੌਂਗ ਡੈਮ (ਤਲਵਾੜਾ) :  ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਮਾਨਸੂਨ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਿਆ ਜਾ ਸਕੇ। ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ। ਉਨ੍ਹਾਂ ਨੇ ਪੌਂਗ ਡੈਮ ਵਿਖੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਡੈਮ ਵਿਖੇ ਪਾਣੀ ਦਾ ਪੱਧਰ 1322 ਫੁੱਟ ਸੀ ਜੋ ਕਿ ਪਿਛਲੇ ਸਾਲ ਇਸੇ ਦਿਨ 1328 ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਪਾਣੀ ਦੇ ਪੱਧਰ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸੂਬੇ ਵਿਚ ਮਾਨਸੂਨ ਸੀਜ਼ਨ ਨੂੰ ਲੈ ਕੇ ਪ੍ਰਬੰਧ ਪੂਰੀ ਤਰ੍ਹਾਂ ਅਮਲ ਵਿਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੋਆਬੇ ਵਿਚ ਦੋ ਦਿਨ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਮਾਨਸੂਨ ਸੀਜ਼ਨ ਲਈ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਅਤੇ ਡਰੇਨੇਜ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਵਿੱਚ ਡਰੇਨਾਂ ਦੀ ਸਫ਼ਾਈ, ਬੋਲਡਰ ਸਟੋਨ (ਵੱਡੇ ਪੱਥਰਾਂ ਨਾਲ) ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, ਬੰਨ੍ਹਾਂ ਨੂੰ ਉੱਚਾ ਤੇ ਮਜ਼ਬੂਤ ਕਰਨਾ, ਫਲੱਡ ਕੰਟਰੋਲ ਗੇਟਾਂ ਦੀ ਕਾਰਜਸ਼ੀਲਤਾ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਠੋਸ ਹੜ੍ਹ ਰੋਕੂ ਪ੍ਰਬੰਧ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹਾਂ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਅਤੇ ਦਰਿਆਵਾਂ, ਡਰੇਨਾਂ, ਬੰਨ੍ਹਾਂ ਅਤੇ ਹੜ੍ਹ ਸੁਰੱਖਿਆ ਢਾਂਚੇ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿੱਥੇ ਵੀ ਕੋਈ ਕਮੀ ਨਜ਼ਰ ਆਵੇ, ਉੱਥੇ ਤੁਰੰਤ ਸੁਧਾਰਾਤਮਕ ਕਦਮ ਚੁੱਕੇ ਜਾਣ ਤਾਂ ਜੋ ਮਾਨਸੂਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉੁਨ੍ਹਾਂ ਦੱਸਿਆ ਕਿ ਹੜ੍ਹ ਸੁਰੱਖਿਆ ਕਾਰਜਾਂ ਵਿੱਚ 101 ਬੋਲਡਰ  ਸਟੋਨ ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, 17 ਬੰਨ੍ਹਾਂ ਨੂੰ ਉੱਚਾ ਚੁੱਕਣਾ, 22 ਬੰਨ੍ਹ ਮਜ਼ਬੂਤ ਕਰਨੇ, 188 ਡਰੇਨਾਂ ਦੀ ਸਫਾਈ ਅਤੇ ਪੰਜ ਹੜ੍ਹ ਕੰਟਰੋਲ ਗੇਟ ਸੰਚਾਲਨ ਕਾਰਜ ਸ਼ਾਮਲ ਹਨ, ਜਿਨ੍ਹਾਂ 'ਤੇ ਲਗਭਗ 450 ਕਰੋੜ ਰੁਪਏ ਖਰਚੇ ਗਏ ਹਨ। ਫੀਲਡ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਦੌਰਾਨ ਚੌਕਸ ਰਹਿਣ ਦਾ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਹੜ੍ਹ ਵਾਲੀਆਂ ਸੰਵੇਦਨਸ਼ੀਲ ਥਾਵਾਂ ’ਤੇ 24 ਘੰਟੇ ਚੌਕਸੀ ਰੱਖਣ ਅਤੇ ਹਰ ਐਮਰਜੈਂਸੀ ਸਥਿਤੀ ਮੌਕੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
 
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ