Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੌਂਸਲਰ ਦੇ ਪਤੀ ਉਤੇ ਘਰ ਚ ਵੜ ਕੇ ਕੁੱਟਮਾਰ ਦੇ ਦੋਸ਼

July 15, 2026 06:15 PM
Rozana Sehaj times

ਪਾਤੜਾਂ :  ਸ਼ਹਿਰ ਦੇ ਦਸ ਨੰਬਰ ਵਾਰਡ ਦੀ ਇੱਕ ਗਲੀ ਵਿੱਚ ਇਕੱਠੇ ਹੋਏ ਕੂੜੇ ਨੂੰ ਲੈ ਕੇ ਦੋ ਪਰਿਵਾਰਾਂ ਵਿੱਚ ਹੋਈ ਤਕਰਾਰਬਾਜ਼ੀ ਨੇ ਉਸ ਸਮੇਂ ਭਿਆਨਕ ਰੂਪ ਅਖਤਿਆਰ ਕਰ ਲਿਆ ਜਦੋਂ ਕੁਝ ਵਿਅਕਤੀਆਂ ਨੇ ਘਰ ਉੱਤੇ ਹਮਲਾ ਕਰਕੇ ਨਾ ਸਿਰਫ ਭੰਨਤੋੜ ਕੀਤੀ ਸਗੋਂ ਇੱਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਗਈ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਮਿਨੀ ਪ੍ਰਾਇਮਰੀ ਹੈਲਥ ਸੈਂਟਰ ਪਾਤੜਾਂ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸਨੂੰ ਸਮਾਨ ਰੈਫਰ ਕਰ ਦਿੱਤਾ। ਪੁਲਿਸ ਨੇ ਮਾਮਲੇ ਦੀ ਪੜਤਾਲ ਕਰਕੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦਾ ਦਾਅਵਾ ਕੀਤਾ ਹੈ।  ਜਾਣਕਾਰੀ ਦਿੰਦਿਆਂ ਅਮਰੀਕ ਕਲੋਨੀ ਵਾਸੀ ਮੇਘ ਚੰਦ ਸਮੇਤ ਕੇਵਲ ਕ੍ਰਿਸ਼ਨ, ਸਤੀਸ਼ ਕੁਮਾਰ, ਸੁਰੇਸ਼ ਕੁਮਾਰ ਅਤੇ ਜਸਪਾਲ ਮੋਦੀ ਆਦਿ ਨੇ ਦੱਸਿਆ ਕਿ ਸੋਮਵਾਰ ਨੂੰ ਗਲੀ ਵਿੱਚ ਇਕੱਠੇ ਹੋਏ ਕੂੜੇ ਨੂੰ ਲੈ ਕੇ ਸ਼ਹਿਰ ਦੋ ਪਰਿਵਾਰਾਂ ਵਿੱਚ ਤਕਰਾਰ ਹੋ ਗਿਆ ਸੀ ਜਿਸ ਮਗਰੋਂ ਮੇਘ ਚੰਦ ਦੇ ਗੁਆਂਢੀ ਅਕਸ਼ੈ ਕੁਮਾਰ ਅਤੇ ਉਸਦੀ ਪਤਨੀ ਨੇ ਸ਼ਹਿਰ ਦੇ ਵਾਰਡ ਨੰਬਰ ਸੱਤ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀ ਕੌਂਸਲਰ ਪ੍ਰੇਮ ਲਤਾ ਦੇ ਪਤੀ ਰਾਜ ਕੁਮਾਰ ਨੂੰ ਫੋਨ ਕਰਕੇ ਬੁਲਾਇਆ। ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਨਾਲ ਆਏ ਰਾਜ ਕੁਮਾਰ ਨੇ ਘਰ ਦਾ ਦਰਵਾਜ਼ਾ ਟੱਪ ਕੇ ਉਨ੍ਹਾਂ ਦੇ ਘਰ ਉਤੇ ਹਮਲਾ ਕਰਦਿਆਂ ਸ਼ਰੇਆਮ ਉਹਨਾਂ ਦੇ ਦੋ ਲੜਕਿਆਂ ਦੀ ਕੁੱਟਮਾਰ ਕੀਤੀ। ਉਹਨਾਂ ਦੱਸਿਆ ਕਿ ਇਸ ਦੌਰਾਨ ਇੱਕ ਲੜਕੇ ਦੇ ਗੰਭੀਰ ਸੱਟਾਂ ਲੱਗੀਆਂ ਜਿਸ ਨੂੰ ਪਾਤੜਾਂ ਦੇ ਸਰਕਾਰੀ ਹਸਪਤਾਲ ਲਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਨੂੰ ਸਮਾਣਾ ਰੈਫਰ ਕਰ ਦਿੱਤਾ। ਉਹਨਾਂ ਦੋਸ਼ ਲਗਾਇਆ ਕਿ ਰਾਜਕੁਮਾਰ ਨੇ ਸੱਤਾ ਦੇ ਨਸ਼ੇ ਵਿੱਚ ਉਕਤ ਅਣਪਛਾਤੇ ਵਿਅਕਤੀਆਂ ਨਾਲ ਸ਼ਰੇਆਮ ਕੀਤੀ ਹੈ , ਇਸ ਗੁੰਡਾਗਰਦੀ ਕਰਕੇ ਉਹਨਾਂ ਦਾ ਪਰਿਵਾਰ ਸਦਮੇ ਵਿੱਚ ਹੈ। ਉਹਨਾਂ ਦੱਸਿਆ ਕਿ ਹਮਲਾਵਰਾਂ ਨੇ ਉਹਨਾਂ ਦੇ ਘਰ ਵਿੱਚ ਰੱਖੇ ਫੁੱਲਾਂ ਵਾਲੇ ਗਮਲਿਆਂ ਸਮੇਤ ਖਿੜਕੀਆਂ ਦੇ ਸ਼ੀਸ਼ੇ ਤੱਕ ਤੋੜ ਦਿੱਤੇ। ਉਹਨਾਂ ਦੋਸ਼ ਲਗਾਇਆ ਕਿ ਕਥਿਤ ਹਮਲਾਵਰਾਂ ਦੀ ਮੌਕੇ ਉੱਤੇ ਬਣਾਈ ਗਈ ਵੀਡੀਓ ਵਿੱਚ ਸ਼ਰੇਆਮ ਹਮਲਾਵਰ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰ ਰਹੇ ਹਨ ਪਰ ਦਰਖਾਸਤ ਦਿੱਤੇ ਜਾਣ ਦੇ ਬਾਵਜੂਦ ਪੁਲਿਸ ਹਾਲੇ ਤੱਕ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ। ਉਹਨਾਂ ਮੰਗ ਕੀਤੀ ਕਿ ਹਮਲਾਵਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

 

ਡੱਬੀ : ਕੌਂਸਲਰ ਪ੍ਰੇਮ ਲਤਾ ਦੇ ਪਤੀ ਰਾਜ ਕੁਮਾਰ ਨਾਲ ਗੱਲ ਹੋਈ ਤਾਂ ਉਹਨਾਂ ਆਪਣੇ ਤੇ ਲਗਾਏ ਗਏ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਝਗੜਾ ਉਹਨਾਂ ਦੀ ਭਤੀਜੀ ਦੇ ਪਰਿਵਾਰ ਨਾਲ ਹੋਇਆ ਸੀ ਅਤੇ ਉਹ ਇੱਕ ਪੰਚਾਇਤੀ ਵਿਅਕਤੀ ਹੋਣ ਦੇ ਨਾਤੇ ਸਮਝੌਤਾ ਕਰਾਉਣ ਦੇ ਮਕਸਦ ਨਾਲ ਉੱਥੇ ਗਏ ਸੀ। ਉਹ ਮੇਘ ਚੰਦ ਦੇ ਘਰ ਡਰਾਇੰਗ ਰੂਮ ਵਿੱਚ ਬੈਠੇ ਗੱਲਬਾਤ ਕਰ ਰਹੇ ਸਨ ਕਿ ਬਾਹਰ ਝਗੜਾ ਹੋ ਗਿਆ। ‌ ਉਹਨਾਂ ਦਾ ਇਸ ਝਗੜੇ ਨਾਲ ਕੋਈ ਸੰਬੰਧ ਨਹੀਂ। ਉਹਨਾਂ ਨੂੰ ਜਾਣ ਬੁਝ ਕੇ ਮਾਮਲੇ ਵਿੱਚ ਇੱਕ ਘਸੀਟਿਆ ਜਾ ਰਿਹਾ ਹੈ।

 

ਡੱਬੀ : ਮਾਮਲੇ ਸਬੰਧੀ ਸਿਟੀ ਪੁਲਿਸ ਚੌਂਕੀ ਦੇ ਇੰਚਾਰਜ ਜੱਜਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕਰ ਰਹੀ ਹੈ। ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਫੋਟੋਆਂ : ਝਗੜੇ ਸਬੰਧੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵੀਡੀਓ ਵਿੱਚੋਂ ਲਈਆਂ ਤਸਵੀਰਾਂ ਅਤੇ ਜਾਣਕਾਰੀ ਦਿੰਦੇ ਹੋਏ ਪੀੜਿਤ ਪਰਿਵਾਰ ਦੇ ਮੈਂਬਰ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ