Friday, September 19, 2025

Chandigarh

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

July 04, 2021 06:17 PM
SehajTimes
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਵਲੋਂ ਝੋਨੇ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਘਰੇਲੂ ਬਿਜਲੀ ਸਪਲਾਈ ਵਿੱਚ ਭਾਰੀ ਮੰਗ ਦੇ ਬਾਵਜੂਦ ਕਿਸਾਨਾਂ ਨੂੰ 8 ਘੰਟੇ  ਬਿਜਲੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ. ਵੇਨੂੰ ਪ੍ਰਸਾਦ ਨੇ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਖੇਤੀਬਾੜੀ ਖੇਤਰ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ  ਵਿਭਾਗ ਵਲੋਂ ਤਰਜੀਹੀ ਤੌਰ ’ਤੇ  ਰਾਜ ਭਰ ਦੇ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ।ਖੇਤੀ ਕਾਰਜਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਸਬੰਧੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਸੀ.ਐੱਮ.ਡੀ. ਨੇ ਦੱਸਿਆ ਕਿ ਸਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮਿ੍ਰਤਸਰ ਅਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਜਦਕਿ ਉੱਤਰੀ ਜ਼ੋਨ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਜਿਲਿਆਂ ਨੂੰ ਇਸੇ ਦਿਨ ਔਸਤਨ 10.3 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਦੱਖਣੀ ਜ਼ੋਨ ਵਿੱਚ ਪੈਂਦੇ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ ਜ਼ਿਲਿਆਂ ਨੂੰ ਇਸੇ ਸਮੇਂ ਦੌਰਾਨ ਨੂੰ ਔਸਤਨ 9.6 ਘੰਟੇ ਬਿਜਲੀ ਸਪਲਾਈ ਮਿਲੀ । ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਦੇ ਇਲਾਕਿਆਂ ਨੂੰ ਇਸੇ ਦਿਨ ਔਸਤਨ 8.9 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਇਸ ਤਰਾਂ ਇਸੇ ਸੈਕਟਰ  ਨੂੰ ਇਸੇ ਦਿਨ ਔਸਤਨ ਕੁੱਲ 9.8 ਘੰਟੇ ਬਿਜਲੀ ਸਪਲਾਈ ਦਿੱਤੀ ਗਈ। ਸਾਰੇ ਖੇਤਰਾਂ ਲਈ ਸੁਚੱਜੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਚੀਫ ਮੈਨੇਜਿੰਗ ਡਾਇਰੈਕਟਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ  ਪਰੇਸ਼ਾਨੀ ਤੋਂ ਬਚਾਉਣ ਲਈ ਮੰਗ ਅਤੇ ਸਪਲਾਈ ਸਮੀਕਰਨ ਨੂੰ ਜਲਦੀ ਸੰਤੁਲਿਤ ਕਰਨ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ