Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਫ਼ਰੀਦਕੋਟ ਮੈਡੀਕਲ ਕਾਲਜ ਦਾ ਸ਼ਰਮਨਾਕ ਕਾਰਾ, ਲਾਵਾਰਿਸ ਮ੍ਰਿਤਕ ਦੀ ਲਾਸ਼ ਸ਼ਮਸ਼ਾਨਘਾਟ ਨੇੜੇ ਸੁੱਟੀ

July 15, 2026 07:34 PM
Rozana Sehaj times
 

ਫਰੀਦਕੋਟ : ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸਰਜੀਕਲ ਵਾਰਡ ਵਿੱਚ ਤਾਇਨਾਤ ਅਮਲੇ ਵੱਲੋਂ ਇੱਕ ਲਵਾਰਿਸ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਦੇ ਬਾਹਰ ਸ਼ਮਸ਼ਾਨਘਾਟ ਦੇ ਨੇੜੇ ਸੁੱਟਣ ਦਾ ਹੈਰਾਨ ਕਰਨ ਵਾਲਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੇ ਤੁਰਤ ਕਾਰਵਾਈ ਕਰਦਿਆਂ ਲਾਸ਼ ਨੂੰ ਵਾਪਸ ਮੰਗਵਾ ਕੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਇਸ ਵੱਡੀ ਲਾਪ੍ਰਵਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਹਾਊਸ ਸਰਜਨ ਅਤੇ ਵਾਰਡ ਦੇ ਡਿਊਟੀ ਸਟਾਫ ਨੂੰ ਤੁਰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਰਿਪੋਰਟਾਂ ਅਨੁਸਾਰ ਫਿਰੋਜ਼ਪੁਰ ਪੁਲੀਸ ਕਰੀਬ ਇੱਕ ਹਫ਼ਤਾ ਪਹਿਲਾਂ ਇੱਕ ਜ਼ਖਮੀ ਲਵਾਰਿਸ ਵਿਅਕਤੀ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਲੈ ਕੇ ਆਈ ਸੀ, ਜਿੱਥੇ ਸਰਜਰੀ ਵਿਭਾਗ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ ਅਤੇ ਸੋਮਵਾਰ ਰਾਤ ਨੂੰ ਉਸ ਦੀ ਮੌਤ ਹੋ ਗਈ। ਮੈਡੀਕਲ ਸੁਪਰਡੈਂਟ ਡਾ: ਨੀਤੂ ਕੁੱਕੜ ਨੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਨੁਸ਼ਾਸਨੀ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਇੱਕ ਵਿਭਾਗੀ ਕਮੇਟੀ ਬਣਾਈ ਗਈ ਹੈ ਅਤੇ ਇਸ ਦੌਰਾਨ ਸਬੰਧਤ ਹਾਊਸ ਸਰਜਨ ਅਤੇ ਵਾਰਡ ਦੇ ਡਿਊਟੀ ਸਟਾਫ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੋਰ ਕਾਨੂੰਨੀ ਅਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪੁਲੀਸ ਟੀਮਾਂ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਇਸ ਲਾਪਰਵਾਹੀ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ