Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਲੈਂਡ ਪੂਲਿੰਗ ਪਾਲਿਸੀ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ

July 15, 2026 07:53 PM
Amjad Hussain Khan
ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ. 283) ਦੀ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ ਨੇ ਚਲਾਈ, ਜਦਕਿ ਮੀਡੀਆ ਨੂੰ ਜਾਣਕਾਰੀ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਦਿੱਤੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਸੂਬਾ ਆਗੂ ਮੋਹਣ ਸਿੰਘ ਜੀਦੜਾ, ਸੂਰਤ ਸਿੰਘ ਕਾਦਰਵਾਲਾ, ਮੁਖਤਿਆਰ ਸਿੰਘ ਦੀਨਾ ਸਾਹਿਬ, ਸਾਹਿਬ ਸਿੰਘ ਬੋਗੇਵਾਲਾ, ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ ਫਤਿਹਗੜ੍ਹ, ਗੁਰਜੰਤ ਸਿੰਘ ਗਗੜਾ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਚੋਟੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ, ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ, ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਜਥੇਬੰਦੀ ਦੇ ਵਿਸਥਾਰ ਅਤੇ ਆਉਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਅਤੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਉਣ ਦੇ ਪ੍ਰੋਗਰਾਮ ਨੂੰ ਜ਼ਿਲ੍ਹਾ ਮੋਗਾ ਵਿੱਚ ਪੂਰੀ ਤਾਕਤ ਨਾਲ ਸਫ਼ਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਕਿਸਾਨ ਵਿਰੋਧੀ ਨੀਤੀ ਵਾਪਸ ਨਾ ਲਈ ਤਾਂ ਜਥੇਬੰਦੀ ਹੋਰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਤਿੱਖਾ ਸੰਘਰਸ਼ ਵਿੱਢੇਗੀ ਅਤੇ ਲੋੜ ਪੈਣ 'ਤੇ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਤੋਂ ਵੀ ਪਿੱਛੇ ਨਹੀਂ ਹਟੇਗੀ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਜੁੜੇ ਹਰ ਮੁੱਦੇ 'ਤੇ ਜਥੇਬੰਦੀ ਪਹਿਲਾਂ ਵਾਂਗ ਡਟ ਕੇ ਸੰਘਰਸ਼ ਕਰੇਗੀ। ਬਲਾਕ ਅਤੇ ਪਿੰਡ ਇਕਾਈਆਂ ਨੂੰ ਹੋਰ ਸਰਗਰਮ ਕਰਨ, ਨਵੇਂ ਮੈਂਬਰ ਬਣਾਉਣ ਅਤੇ ਆਉਣ ਵਾਲੇ ਸਾਰੇ ਸੰਘਰਸ਼ੀ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਸਾਰੇ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ