Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਫਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

July 15, 2026 07:59 PM
Rozana Sehaj times

ਪਾਤੜਾਂ :  ਨਗਰ ਕੌਂਸਲਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਦੀ ਜਥੇਬੰਦੀ ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਅਣਮਿੱਥੇ ਸਮੇਂ ਦੀ ਕੀਤੀ ਗਈ ਹੜਤਾਲ ਦੇ ਚਲਦਿਆਂ ਸਫਾਈ ਸੇਵਕ ਮਜ਼ਦੂਰ ਯੂਨੀਅਨ ਪਾਤੜਾਂ ਵੱਲੋਂ ਪ੍ਰਧਾਨ ਰਵੀ ਕੁਮਾਰ ਲੋਹਟ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਨਗਰ ਕੌਂਸਲ ਪਾਤੜਾਂ ਦੇ ਦਫਤਰ ਸਾਹਮਣੇ ਜੋਰਦਾਰ ਨਾਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸਫਾਈ ਸੇਵਕਾਂ ਨੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਰੋਸ ਪ੍ਰਗਟ ਕੀਤਾ। ਸਫਾਈ ਸੇਵਕ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਵੀ ਕੁਮਾਰ ਲੋਹਟ ਅਤੇ ਸਰਪ੍ਰਸਤ ਬਲਵਾਨ ਸਿੰਘ ਚੌਹਾਨ ਨੇ ਦੱਸਿਆ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸਫਾਈ ਸੇਵਕਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਦੇ ਕਰੀਬ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ 8 ਜੁਲਾਈ ਤੋਂ ਰਾਜ ਭਰ ਵਿੱਚ ਸਫਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਕਰਕੇ ਸ਼ਹਿਰਾਂ ਵਿੱਚ ਕੂੜੇ ਦੇ ਢੇਰ ਲੱਗ ਰਹੇ ਹਨ ਪਰ ਬਦਕਿਸਮਤੀ ਦੀ ਗੱਲ ਹੈ ਕਿ ਬਰਸਾਤਾਂ ਦੇ ਮੌਸਮ ਦੌਰਾਨ ਲੋਕ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਦੀ ਕੋਈ ਪਰਵਾਹ ਨਹੀਂ ਕਰ ਰਹੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਅਗਰ ਸਰਕਾਰ ਨੇ ਸਫਾਈ ਸੇਵਕਾਂ ਨੂੰ ਪੱਕੇ ਕਰਨ ਸਮੇਤ ਹੋਰ ਰਹਿੰਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਮਨਾਥ ਕਲਿਆਣ, ਰਵਿੰਦਰ ਕੁਮਾਰ ਗੱਗੀ, ਸੁਭਾਸ ਲੋਹਟ, ਜਗਤਾਰ ਸਿੰਘ ਤਾਰੀ,ਕਿਰਪਾਲ ਸਿੰਘ ਸ਼ੀਨੋ ਦੇਵੀ ਦੀਪ ਕੌਰ ਰਾਣੀ ਕੌਰ ਅਤੇ ਅਮਰਜੀਤ ਕੌਰ ਆਦਿ ਹਾਜ਼ਰ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ