Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਹੋਵੇ ਨਿਪਟਾਰਾ: ਕਮਿਸ਼ਨਰ ਗਰੇਵਾਲ

July 15, 2026 08:32 PM
Arvinder Singh
ਪਟਿਆਲਾ : ਸ਼ਹਿਰ ਵਾਸੀਆਂ ਨੂੰ ਨਿਰਵਿਘਨ ਅਤੇ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਨਗਰ ਨਿਗਮ ਦੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵੱਲੋਂ ਸ਼ਹਿਰ ਦੇ ਏ ਟੈਂਕ ਸਥਿਤ ਨਿਗਮ ਦਫ਼ਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਦਫ਼ਤਰ ਵਿੱਚ ਚੱਲ ਰਹੇ ਪ੍ਰਸ਼ਾਸਨਿਕ ਕੰਮਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਕਮਿਸ਼ਨਰ ਨੇ ਸਭ ਤੋਂ ਪਹਿਲਾਂ ਕਰਮਚਾਰੀਆਂ ਦਾ ਰੋਜ਼ਾਨਾ ਹਾਜ਼ਰੀ ਰਜਿਸਟਰ ਚੈੱਕ ਕਰਕੇ ਸਟਾਫ਼ ਦੀ ਮੌਜੂਦਗੀ ਦਾ ਜਾਇਜ਼ਾ ਲਿਆ ਅਤੇ ਇਸ ਤੋਂ ਬਾਅਦ ਉੱਥੇ ਤਾਇਨਾਤ ਅਧਿਕਾਰੀਆਂ ਨਾਲ ਲੋਕਾਂ ਵੱਲੋਂ ਰੋਜ਼ਾਨਾ ਪ੍ਰਾਪਤ ਹੋ ਰਹੀਆਂ ਵੱਖ-ਵੱਖ ਸਮੱਸਿਆਵਾਂ ਤੇ ਸ਼ਿਕਾਇਤਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਕਮਿਸ਼ਨਰ ਨੇ ਅੱਗੇ ਕਿਹਾ ਕਿ ਪਟਿਆਲਾ ਦੀ ਸਫ਼ਾਈ, ਸੁੰਦਰਤਾ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਨਗਰ ਨਿਗਮ ਦੀ ਬਹੁਤ ਅਹਿਮ ਭੂਮਿਕਾ ਹੈ। ਸ਼ਹਿਰ ਨੂੰ ਵਧੇਰੇ ਸੁਚੱਜਾ ਅਤੇ ਵਿਕਸਤ ਬਣਾਉਣ ਲਈ ਨਿਗਮ ਦੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨਾਲ ਵੱਖ-ਵੱਖ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮਾਮਲਿਆਂ ਬਾਰੇ ਵੀ ਚਰਚਾ ਕੀਤੀ ਅਤੇ ਕਿਹਾ ਕਿ ਨਿਗਮ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆ ਕੇ ਸ਼ਹਿਰ ਵਾਸੀਆਂ ਦਾ ਪ੍ਰਸ਼ਾਸਨ ਪ੍ਰਤੀ ਭਰੋਸਾ ਹੋਰ ਮਜ਼ਬੂਤ ਕੀਤਾ ਜਾਵੇਗਾ।

ਫ਼ੋਟੋ: ਏ ਟੈਂਕ ਦਫ਼ਤਰ ਦੇ ਦੌਰੇ ਦੌਰਾਨ ਹਾਜ਼ਰੀ ਰਜਿਸਟਰ ਅਤੇ ਸ਼ਿਕਾਇਤਾਂ ਦੀ ਜਾਂਚ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ।
 
 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ