Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ

July 15, 2026 08:34 PM
Rozana Sehaj times

ਜੰਡਿਆਲਾ ਗੁਰੂ/ਅੰਮ੍ਰਿਤਸਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਸਰਕਾਰੀ ਸਕੂਲਾਂ ਦਾ ਦੌਰਾ ਕਰਦਿਆਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਤਾਰਾਗੜ੍ਹ ਵਿਖੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਸਕੂਲਾਂ ਦੀਆਂ ਲੋੜਾਂ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਆਫ਼ ਐਮੀਨੈਂਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਲਿਜਾਣ ਵਾਲੀ ਬੱਸ ਵਿੱਚ ਸਵਾਰ ਹੋ ਕੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਵਿਦਿਆਰਥਣਾਂ ਨੇ ਦੱਸਿਆ ਕਿ ਬੱਸ ਸਹੂਲਤ ਮਿਲਣ ਨਾਲ ਉਨ੍ਹਾਂ ਦਾ ਸਕੂਲ ਆਉਣਾ-ਜਾਣਾ ਬਹੁਤ ਆਸਾਨ ਹੋ ਗਿਆ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਾਲ 2022 ਵਿੱਚ ਵਿਧਾਇਕ ਅਤੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਸਾਰੇ 163 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਹਲਕੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ ਅਤੇ ਸਕੂਲਾਂ ਵਿੱਚ ਬਿਹਤਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਬੋਰਡ ਪ੍ਰੀਖਿਆਵਾਂ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 509 ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਵਿੱਚ ਉਤਸ਼ਾਹ ਅਤੇ ਮੁਕਾਬਲੇ ਦੀ ਭਾਵਨਾ ਨੂੰ ਹੋਰ ਬਲ ਮਿਲਿਆ ਹੈ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੰਡਿਆਲਾ ਗੁਰੂ ਵਿਖੇ ਸਰਕਾਰੀ ਪਾਲੀਟੈਕਨਿਕ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜੋ ਅਗਲੇ ਸਾਲ ਤੋਂ ਕਾਰਜਸ਼ੀਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਰਾਹੀਂ ਇਲਾਕੇ ਦੇ ਨੌਜਵਾਨ ਵੱਖ-ਵੱਖ ਟਰੇਡਾਂ ਵਿੱਚ ਤਕਨੀਕੀ ਸਿੱਖਿਆ ਹਾਸਲ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣਗੇ। ਸਿੱਖਿਆ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਪਿੱਛੇ ਛੱਡਦੇ ਹੋਏ ਦੇਸ਼ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਸਰਕਾਰ ਦੀ ਪੀ.ਜੀ.ਆਈ. 2.0 ਦਰਜਾਬੰਦੀ ਅਨੁਸਾਰ ਪੰਜਾਬ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਿਤ ਕੀਤਾ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਿਹਨਤ ਦਾ ਕੋਈ ਬਦਲ ਨਹੀਂ ਹੁੰਦਾ ਅਤੇ ਜੋ ਵਿਦਿਆਰਥੀ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਹੋ ਕੇ ਲਗਾਤਾਰ ਯਤਨ ਕਰਦੇ ਹਨ, ਉਹੀ ਭਵਿੱਖ ਵਿੱਚ ਉੱਚੇ ਮੁਕਾਮ ਹਾਸਲ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਕੀਤੀ ਗਈ ਮਿਹਨਤ ਹੀ ਕੱਲ੍ਹ ਦੀ ਸਫ਼ਲਤਾ ਦੀ ਮਜ਼ਬੂਤ ਨੀਂਹ ਬਣਦੀ ਹੈ, ਇਸ ਲਈ ਹਰ ਵਿਦਿਆਰਥੀ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਅਤੇ ਸਮਰਪਣ ਨਾਲ ਅੱਗੇ ਵਧਣਾ ਚਾਹੀਦਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼