Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਵਿਖੇ ਛੇਵੀਂ ਜਮਾਤ ਵਿੱਚ ਦਾਖਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ

July 15, 2026 08:42 PM
Rozana Sehaj times

ਅੰਮ੍ਰਿਤਸਰ : ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਭੀਲੋਵਾਲ (ਅੰਮ੍ਰਿਤਸਰ-2) ਵੱਲੋਂ ਸੈਸ਼ਨ 2027-28 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (JNVST) ਰਾਹੀਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਵਿਦਿਆਲਿਆ ਦੇ ਪ੍ਰਿੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਗਾਵਾਂ, ਹਰਸ਼ਾ ਛੀਨਾ (ਚੋਗਾਵਾਂ-2), ਜੰਡਿਆਲਾ ਗੁਰੂ, ਵੇਰਕਾ, ਅੰਮ੍ਰਿਤਸਰ-1, ਅੰਮ੍ਰਿਤਸਰ-2, ਅੰਮ੍ਰਿਤਸਰ-3 ਅਤੇ ਅੰਮ੍ਰਿਤਸਰ-4 ਸਿੱਖਿਆ ਬਲਾਕਾਂ ਨਾਲ ਸੰਬੰਧਿਤ ਯੋਗ ਵਿਦਿਆਰਥੀ ਇਸ ਦਾਖਲਾ ਪ੍ਰਕਿਰਿਆ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਅਰਜ਼ੀਆਂ ਭਰਨ ਦੀ ਆਖਰੀ ਮਿਤੀ 31 ਜੁਲਾਈ 2026 ਨਿਰਧਾਰਿਤ ਕੀਤੀ ਗਈ ਹੈ, ਜਦਕਿ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 28 ਨਵੰਬਰ 2026 ਨੂੰ ਕਰਵਾਈ ਜਾਵੇਗੀ। ਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਜਿਹੇ ਵਿਦਿਆਰਥੀ ਜੋ ਅਕਾਦਮਿਕ ਸੈਸ਼ਨ 2026-27 ਦੌਰਾਨ ਪੰਜਵੀਂ ਜਮਾਤ ਵਿੱਚ ਪੜ੍ਹ ਰਹੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਮੂਲ ਵਸਨੀਕ ਹਨ, ਉਹ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਉਮੀਦਵਾਰ ਦਾ ਜਨਮ 1 ਮਈ 2015 ਤੋਂ 31 ਜੁਲਾਈ 2017 ਦੇ ਵਿਚਕਾਰ ਹੋਣਾ ਚਾਹੀਦਾ ਹੈ। ਉਨ੍ਹਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੀਆਂ ਆਨਲਾਈਨ ਅਰਜ਼ੀਆਂ ਭਰਨ ਅਤੇ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ। ਦਾਖਲੇ ਸਬੰਧੀ ਵਿਸਥਾਰਤ ਜਾਣਕਾਰੀ ਅਤੇ ਪ੍ਰੋਸਪੈਕਟਸ ਜਵਾਹਰ ਨਵੋਦਿਆ ਵਿਦਿਆਲਿਆ ਸਮਿਤੀ ਦੀ ਅਧਿਕਾਰਕ ਵੈੱਬਸਾਈਟ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਕਮਲਜੀਤ ਸਿੰਘ (9463348720) ਅਤੇ ਰਮਨ (9803722444) ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼