Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਨਗਰ ਨਿਗਮ ਅੰਮ੍ਰਿਤਸਰ ਦੀਆਂ ਨਾਗਰਿਕ-ਕੇਂਦਰਿਤ ਡਿਜੀਟਲ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਵਿਸ਼ੇਸ਼ ਉਪਰਾਲਾ

July 15, 2026 08:46 PM
Rozana Sehaj times

ਅੰਮ੍ਰਿਤਸਰ :  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਦੂਰਅੰਦੇਸ਼ੀ ਸੋਚ ਸਦਕਾ ਯੂਨੀਵਰਸਿਟੀ ਸਿੱਖਿਆ, ਖੋਜ, ਨਵੀਨਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਖੇਤਰ ਵਿੱਚ ਲਗਾਤਾਰ ਨਵੇਂ ਮੀਲ ਪੱਥਰ ਸਥਾਪਤ ਕਰ ਰਹੀ ਹੈ। ਰਾਸ਼ਟਰ ਨਿਰਮਾਣ ਅਤੇ ਸਮਾਜ ਪ੍ਰਤੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਉਪ-ਕੁਲਪਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ੁਰੂ ਕੀਤੀਆਂ ਨਾਗਰਿਕ-ਕੇਂਦਰਿਤ ਡਿਜੀਟਲ ਸੇਵਾਵਾਂ ਅਤੇ ਸਿਟੀਜ਼ਨ ਐਪ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਨਗਰ ਨਿਗਮ ਅੰਮ੍ਰਿਤਸਰ ਵੱਲੋਂ ਯੂਨੀਵਰਸਿਟੀ ਨੂੰ ਭੇਜੇ ਪੱਤਰ ਅਨੁਸਾਰ ਵਿਸ਼ੇਸ਼ ਸਿਖਲਾਈ ਵਰਕਸ਼ਾਪ ਰਾਹੀਂ ਇਲੈਕਟ੍ਰੋਨਿਕਸ ਟੈਕਨੋਲੋਜੀ ਵਿਭਾਗ ਦੇ ਵਿਦਿਆਰਥੀਆਂ ਨੂੰ ਨਵੀਆਂ ਡਿਜੀਟਲ ਨਾਗਰਿਕ ਸੇਵਾਵਾਂ ਨਾਲ ਜਾਣੂ ਕਰਵਾਇਆ ਜਾਵੇਗਾ। ਸਿਖਲਾਈ ਉਪਰੰਤ ਇਹ ਵਿਦਿਆਰਥੀ ਆਮ ਲੋਕਾਂ ਨੂੰ ਸਿਟੀਜ਼ਨ ਐਪ ਦੀ ਵਰਤੋਂ, ਆਨਲਾਈਨ ਨਾਗਰਿਕ ਸੇਵਾਵਾਂ ਅਤੇ ਡਿਜੀਟਲ ਗਵਰਨੈਂਸ ਨਾਲ ਸਬੰਧਤ ਸਹੂਲਤਾਂ ਬਾਰੇ ਜਾਣਕਾਰੀ ਦੇਣਗੇ ਅਤੇ ਉਨ੍ਹਾਂ ਦੀ ਮਦਦ ਵੀ ਕਰਨਗੇ। ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਡਿਜੀਟਲ ਗਵਰਨੈਂਸ ਦਾ ਵਿਹਾਰਕ ਅਨੁਭਵ ਵੀ ਪ੍ਰਾਪਤ ਹੋਵੇਗਾ। ਇਸ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਵਿਭਾਗ ਦੇ ਪ੍ਰੋ. (ਡਾ.) ਰਵਿੰਦਰ ਕੁਮਾਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਡਾ. ਕੁਲਦੀਪ ਸਿੰਘ ਦੀ ਦੇਖਰੇਖ ਹੇਠ ਇਸ ਕਾਰਜ ਨੂੰ ਪੂਰਾ ਕੀਤਾ ਜਾਵੇਗਾ। ਪ੍ਰੋ. (ਡਾ.) ਰਵਿੰਦਰ ਕੁਮਾਰ ਨੇ ਦੱਸਿਆ ਕਿ ਅਡੀਸ਼ਨਲ ਮਿਊਂਸਿਪਲ ਕਮਿਸ਼ਨਰ ਸ੍ਰੀ ਜੈ ਇੰਦਰ ਸਿੰਘ, ਪੀ.ਸੀ.ਐਸ. ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਇਸ ਮੁਹਿੰਮ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮਾਜ ਭਲਾਈ ਦੇ ਕਾਰਜ ਨਾਲ ਚਾਹਵਾਨ ਵਿਦਿਆਰਥੀਆਂ ਨੂੰ ਜੋੜਿਆ ਜਾਵੇਗਾ, ਜੋ ਆਪਣੀ ਪੜ੍ਹਾਈ ਦੇ ਨਾਲ-ਨਾਲ ਲੋਕਾਂ ਨੂੰ ਡਿਜੀਟਲ ਨਾਗਰਿਕ ਸੇਵਾਵਾਂ ਦਾ ਲਾਭ ਲੈਣ ਲਈ ਜਾਗਰੂਕ ਕਰਨਗੇ ਅਤੇ ਲੋੜਵੰਦਾਂ ਦੀ ਸਹਾਇਤਾ ਵੀ ਕਰਨਗੇ। ਉਨ੍ਹਾਂ ਕਿਹਾ ਕਿ ਇਹ ਪਹਿਲ ਨਾ ਸਿਰਫ਼ ਡਿਜੀਟਲ ਨਾਗਰਿਕ ਸੇਵਾਵਾਂ ਦੇ ਪ੍ਰਭਾਵਸ਼ਾਲੀ ਪ੍ਰਚਾਰ-ਪ੍ਰਸਾਰ ਵਿੱਚ ਸਹਾਇਕ ਸਾਬਤ ਹੋਵੇਗੀ, ਸਗੋਂ ਯੁਵਾ ਸ਼ਕਤੀ ਨੂੰ ਰਾਸ਼ਟਰ ਨਿਰਮਾਣ ਨਾਲ ਜੋੜਨ ਅਤੇ ਡਿਜੀਟਲ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਵੀ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼