Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਪੰਜਾਬ ਦੇ ਦਰਿਆ ਤੇ ਸ਼ਮਸ਼ਾਨ ਘਾਟ ਸਿੱਖ ਕੌਮ 'ਤੇ ਵਾਪਰੇ ਘੱਲੂਘਾਰੇ ਅਤੇ ਨਸਲਕੁਸ਼ੀ ਦੀ ਗਵਾਹੀ ਭਰਦੇ ਨੇ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

July 15, 2026 08:52 PM
ਗੁਰਪ੍ਰੀਤ ਸਿੰਘ ਡੱਬ

 

ਅੰਮ੍ਰਿਤਸਰ  : ਸਤਲੁਜ ਦਰਿਆ ਹਰੀਕੇ ਪੱਤਣ ਦੇ ਕੰਢੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਸੱਦੇ ਉੱਤੇ ਹਜ਼ਾਰਾਂ ਸੰਗਤਾਂ ਦਾ ਭਾਰੀ ਇਕੱਠ ਹੋਇਆ ਤੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ, ਜਿਸ ਵਿੱਚ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਤੇ ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ ਨੇ ਵੀ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਹਿੰਦੁਸਤਾਨੀ ਹਕੂਮਤ ਨੇ ਸਿੱਖ ਹੱਕਾਂ ਲਈ ਉੱਠੀਆਂ ਇਹਨਾਂ ਅਵਾਜ਼ਾਂ ਨੂੰ ਖ਼ਾਮੋਸ਼ ਕਰਨਾ ਚਾਹਿਆ ਸੀ ਪਰ ਸਾਡੇ ਸ਼ਹੀਦਾਂ ਦੀ ਗੂੰਜ ਪੂਰੀ ਦੁਨੀਆਂ ਵਿੱਚ ਪੈ ਰਹੀ ਹੈ। ਸ਼ਹੀਦਾਂ ਦੀ ਜੈ-ਜੈਕਾਰ ਸਦਾ ਹੁੰਦੀ ਰਹੇਗੀ ਤੇ ਭਾਰਤੀ ਹਕੂਮਤ ਦੇ ਬੁੱਚੜਾਂ ਨੂੰ ਲਾਹਣਤਾਂ ਪੈਂਦੀਆਂ ਰਹਿਣਗੀਆਂ। ਹਕੂਮਤ ਨੇ ਕੇਵਲ ਪੰਜਾਬ ਦੇ ਦਰਿਆਵਾਂ ਵਿੱਚ ਵਗਦੇ ਪਾਣੀਆਂ ਨੂੰ ਹੀ ਨਹੀਂ ਲੁੱਟਿਆ ਬਲਕਿ ਇਹਨਾਂ ਦਰਿਆਵਾਂ ਨੂੰ ਸਾਡੇ ਖ਼ੂਨ ਨਾਲ਼ ਲਾਲ ਵੀ ਕੀਤਾ ਹੈ। ਇਹ ਦਰਿਆ ਅਤੇ ਸ਼ਮਸ਼ਾਨ ਘਾਟ ਸਾਡੇ ਉੱਤੇ ਵਾਪਰੇ ਘੱਲੂਘਾਰੇ ਤੇ ਨਸਲਕੁਸ਼ੀ ਦੀ ਗਵਾਹੀ ਭਰਦੇ ਹਨ। ਜਿਨ੍ਹਾਂ ਦੀਆਂ ਲੰਬੇ ਸਮੇਂ ਤਕ ਜਾਂ ਅੱਜ ਤਕ ਅਰਦਾਸਾਂ ਵੀ ਨਾ ਹੋ ਸਕੀਆਂ, ਜਿਨ੍ਹਾਂ ਦੇ ਭੋਗ ਨਾ ਪਾਏ ਜਾ ਸਕੇ, ਜਿਨ੍ਹਾਂ ਬਾਰੇ ਇਹ ਵੀ ਪਤਾ ਨਹੀਂ ਸੀ ਲੱਗਦਾ ਕਿ ਉਹ ਜਿਉਂਦੇ ਵੀ ਹਨ ਜਾਂ ਮਾਰੇ ਗਏ ਹਨ, ਉਹਨਾਂ ਦੀਆਂ ਸ਼ਹਾਦਤਾਂ ਕਦੋਂ, ਕਿਵੇਂ ਤੇ ਕਿੱਥੇ ਹੋਈਆਂ, ਉਹਨਾਂ ਨਾਲ ਅਖੀਰਲੇ ਸਮੇਂ ਕੀ ਬੀਤੀ ਤੇ ਜਿਨ੍ਹਾਂ ਨੂੰ ਪਰਿਵਾਰ ਅੱਜ ਵੀ ਉਡੀਕ ਰਹੇ ਨੇ। ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਸੱਚ ਹੀ ਕਿਹਾ ਸੀ ਕਿ "ਸਾਨੂੰ ਮਾਰ ਕੇ ਵੀ ਹੁਣ ਪੁਲਿਸ ਤੋਂ ਸੱਚ 'ਤੇ ਪਰਦਾ ਨਹੀਂ ਪਾ ਹੋਣਾ।" ਪੁਲਿਸ ਨੇ ਜ਼ੁਲਮ ਦੇ ਹਨੇਰੇ ਵਿੱਚ ਸੱਚ ਦੀ ਰੋਸ਼ਨੀ ਲਈ ਦੀਵਾ ਲੈ ਕੇ ਆਏ ਭਾਈ ਖਾਲੜਾ ਨੂੰ ਵੀ ਭਾਵੇਂ ਲਾਵਾਰਸ ਲਾਸ਼ ਵਿੱਚ ਬਦਲ ਦਿੱਤਾ ਸੀ, ਪਰ ਭਾਈ ਖਾਲੜਾ ਅਤੇ ਸਾਡੇ ਹਜ਼ਾਰਾਂ ਸ਼ਹੀਦ ਲਾਵਾਰਿਸ ਨਹੀਂ ਹਨ, ਉਹਨਾਂ ਦਾ ਵਾਰਸ ਤਾਂ ਸਮੁੱਚਾ ਖ਼ਾਲਸਾ ਪੰਥ ਹੈ। ਤੇ ਪੰਥ ਆਪਣੇ ਸ਼ਹੀਦਾਂ ਨੂੰ ਕਦੇ ਇਕੱਲਿਆਂ ਨਹੀਂ ਛੱਡੇਗਾ, ਅਸੀਂ ਗੁਰਮਤਿ ਦੇ ਪਾਂਧੀ ਬਣ ਕੇ ਹੱਕ, ਸੱਚ, ਇਨਸਾਫ਼ ਅਤੇ ਆਪਣੇ ਸ਼ਹੀਦਾਂ ਦੇ ਕੌਮੀ ਨਿਸ਼ਾਨੇ ਖਾਲਿਸਤਾਨ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਰਹਾਂਗੇ, ਇਹ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼