Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਫਸਟ ਏਡ ਦੀ ਮੁੱਢਲੀ ਜਾਣਕਾਰੀ ਹਰ ਨਾਗਰਿਕ ਲਈ ਲਾਜ਼ਮੀ : ਕੋਮਲ ਮਿੱਤਲ

July 15, 2026 08:59 PM
Rozana Sehaj times


ਸਾਹਿਬਜ਼ਾਦਾ ਅਜੀਤ ਸਿੰਘ ਨਗਰ :
 ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਐਸ.ਏ.ਐਸ. ਨਗਰ ਸ਼੍ਰੀਮਤੀ ਕੋਮਲ ਮਿੱਤਲ, ਦੀ ਅਗਵਾਈ ਹੇਠ ਸੇਂਟ ਜਾਨ੍ਹ ਐਬੂਲੈਂਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਸੰਬੰਧੀ 06 ਜੁਲਾਈ ਤੋਂ 15 ਜੁਲਾਈ, 2026 ਤਕ ਟ੍ਰੇਨਿੰਗ ਕੈਪ ਲਗਾਇਆ ਗਿਆ, ਜਿਸ ਵਿੱਚ ਭਾਰਤੀ ਰੈਡ ਕਰਾਸ ਦੇ ਟ੍ਰੇਨਰ ਸੰਦੀਪ ਸਿੰਘ ਨੇ ਕੰਡਕਟਰਾਂ, ਡਰਾਈਵਰਾਂ, ਫੈਕਟਰੀ ਵਰਕਰਾਂ ਅਤੇ ਨੈਨੀ ਸਟੂਡੈਂਟਸ ਨੂੰ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਉਣ ਦੀ ਸਿਖਲਾਈ ਦਿੱਤੀ ਗਈ ਸਿਖਿਆਰਥੀਆਂ ਨੂੰ ਦੱਸਿਆ ਗਿਆ ਕਿ ਦੁਰਘਟਨਾਵਾਂ ਦੌਰਾਨ ਫੱਟੜਾਂ ਦੀ ਜਿੰਦਗੀ ਬਚਾਉਣ ਅਤੇ ਉਨ੍ਹਾਂ ਦੀ ਦੁੱਖ ਤਕਲੀਫ ਘਟਾਉਣ ਵਿੱਚ ਫਸਟ ਏਡ ਦੀ ਬੇਹੱਦ ਲੋੜ ਰਹਿੰਦੀ ਹੈ। ਹਰ ਇਕ ਨਾਗਰਿਕ ਨੂੰ ਫਸਟ ਏਡ ਦੀ ਮੁਢਲੀ ਜਾਣਕਾਰੀ ਜਰੂਰ ਹੋਣੀ ਚਾਹੀਦੀ ਹੈ। ਸਿਖਿਆਰਥੀਆਂ ਨੂੰ ਸਿਹਤ ਸੰਭਾਲ ਦੇ ਨਾਲ ਨਾਲ ਮਾਨਸਿਕ ਸਿਹਤ ਠੀਕ ਰੱਖਣ ਬਾਰੇ ਵੀ ਦੱਸਿਆ ਗਿਆ। ਸ਼੍ਰੀ ਹਰਬੰਸ ਸਿੰਘ, ਸਕੱਤਰ ਵਲੋਂ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਬਚਾਉਣ, ਵਾਤਾਵਰਨ ਨੂੰ ਸਾਫ ਰੱਖਣ, ਮਾਤਾ-ਪਿਤਾ, ਬਜ਼ੁਰਗਾਂ ਦਾ ਸਨਮਾਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ। ਡਾ.  ਅੰਕਿਤਾ ਕਾਂਸਲ, ਅਵੇਤਨੀ  ਸਕੱਤਰ-ਕਮ-ਸਹਾਇਕ ਕਮਿਸ਼ਨਰ (ਜ) ਵਲੋਂ ਸਿਖਿਆਰਥੀਆਂ ਨੂੰ ਰੈਡ ਕਰਾਸ ਦੇ ਸਿਧਾਂਤਾਂ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਸੰਸਥਾ ਵਲੋਂ ਜ਼ਿਲ੍ਹੇ ਵਿੱਚ ਗਰੀਬਾਂ, ਮਰੀਜਾਂ, ਲੋੜਵੰਦਾਂ ਅਤੇ ਦਿਵੀਆਂਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਦੱਸਿਆ ਗਿਆ ਅਤੇ ਸੰਸਥਾ ਨਾਲ ਜੁੜ ਕੇ ਮਾਨਵਤਾ ਦੀ ਸੇਵਾ ਕਰਨ ਦੀ ਅਪੀਲ ਕੀਤੀ।  ਹੋਰ ਜਾਣਕਾਰੀ ਅਤੇ ਟ੍ਰੇਨਿੰਗ ਲਈ www.ircsfa.org ਜਾਂ ਸ਼੍ਰੀ ਸੰਦੀਪ ਸਿੰਘ, ਟ੍ਰੇਨਿੰਗ ਇੰਚਾਰਜ ਨਾਲ 9888786039 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ :  ਗੋਇਲ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ