Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਵਿਧਾਇਕ ਅਜੇ ਗੁਪਤਾ ਵੱਲੋਂ ਬੇਰੀ ਗੇਟ ਪਾਰਕ ਅਤੇ ਡਿਵਾਈਡਰਾਂ 'ਤੇ ਲਗਾਏ ਗਏ ਪੌਦੇ

July 15, 2026 09:09 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਸੈਂਟਰ ਹਲਕੇ ਦੇ ਵਿਧਾਇਕ ਅਜੇ ਗੁਪਤਾ ਵੱਲੋਂ ਵਾਤਾਵਰਣ ਦੀ ਸੰਭਾਲ ਅਤੇ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਅੱਜ ਉਨ੍ਹਾਂ ਵੱਲੋਂ ਬੇਰੀ ਗੇਟ ਦੇ ਪਾਰਕ ਅਤੇ ਬਾਹਰ ਸੜਕ ਦੇ ਵਿਚਕਾਰ ਬਣੇ ਡਿਵਾਈਡਰਾਂ 'ਤੇ ਬੂਟੇ ਲਗਾਏ ਗਏ। ਇਸ ਨੇਕ ਕਾਰਜ ਦੌਰਾਨ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਥਾਨਕ ਨਿਵਾਸੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਅਜੇ ਗੁਪਤਾ ਨੇ ਕਿਹਾ ਕਿ "ਰੁੱਖ ਲਗਾਓ, ਜੀਵਨ ਬਚਾਓ" ਦੇ ਨਾਅਰੇ ਤਹਿਤ ਅੱਜ ਦੇ ਸਮੇਂ ਵਿੱਚ ਰੁੱਖ ਲਗਾਉਣਾ ਬੇਹੱਦ ਜ਼ਰੂਰੀ ਹੋ ਗਿਆ ਹੈ। ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਆਪਣੇ ਪਰਿਵਾਰ ਦੇ ਨਾਲ ਕੋਈ ਵੀ ਖੁਸ਼ੀ ਮਨਾ ਰਹੇ ਹੋ, ਤਾਂ ਉਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਇੱਕ ਰੁੱਖ ਜ਼ਰੂਰ ਲਗਾਓ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੇ ਪਾਰਕਾਂ ਵਿੱਚ ਅਤੇ ਜਿੱਥੇ ਵੀ ਤੁਹਾਨੂੰ ਲੱਗੇ ਕਿ ਰੁੱਖ ਲਗਾਉਣ ਦੀ ਲੋੜ ਹੈ, ਉੱਥੇ ਰੁੱਖ ਜ਼ਰੂਰ ਲਗਾਓ। ਅਜਿਹਾ ਕਰਨ ਨਾਲ ਨਾ ਸਿਰਫ਼ ਕੁਦਰਤ ਦੀ ਸੇਵਾ ਹੁੰਦੀ ਹੈ, ਬਲਕਿ ਮਨ ਨੂੰ ਵੀ ਅਥਾਹ ਖੁਸ਼ੀ ਪ੍ਰਾਪਤ ਹੁੰਦੀ ਹੈ। ਪਾਰਟੀ ਵਰਕਰਾਂ ਨੇ ਵੀ ਇਸ ਮੁਹਿੰਮ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਭਵਿੱਖ ਵਿੱਚ ਵੀ ਪੌਦਿਆਂ ਦੀ ਦੇਖਭਾਲ ਕਰਨ ਦਾ ਪ੍ਰਣ ਲਿਆ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼