Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਦੇਸ਼ ਬਚਾਓ ਮੋਰਚਾ ਦੇ ਸੱਦੇ ਨੂੰ ਭਰਵਾਂ ਹੁੰਗਾਰਾਂ

July 15, 2026 09:12 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਅੱਜ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਦੇਸ਼ ਭਰ ਦੀਆਂ ਕਿਸਾਨ ਮਜਦੂਰ ਅਤੇ ਵੱਖ ਵੱਖ ਤਰ੍ਹਾਂ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਤਿਆਰ ਕੀਤੇ ਗਏ ਸਾਂਝੇ ਮੰਚ "ਦੇਸ਼ ਬਚਾਓ ਮੋਰਚਾ" ਵੱਲੋਂ ਅੱਜ ਸੰਘਰਸ਼ ਦਾ ਬਿਗੁਲ ਫੂਕਦੇ ਹੋਏ, ਮੋਰਚੇ ਦੀਆਂ ਪਿਛਲੇ ਦਿਨੀ ਹੋਈਆਂ ਮੀਟਿੰਗਾਂ ਦੌਰਾਨ ਤਹਿ ਕੀਤੇ ਗਏ ਪਲੇਠੀ ਦੇ ਐਕਸ਼ਨ ਵੱਜੋਂ ਦੇਸ਼ ਭਰ ਵਿੱਚ ਡੀ.ਸੀ., ਐਸ. ਡੀ. ਐਮ. ਅਤੇ ਤਹਿਸੀਲ ਪੱਧਰ ਤੇ ਵਿਸ਼ਾਲ ਮੋਟਰਸਾਈਕਲ ਮਾਰਚ ਕਰਕੇ ਇਹਨਾਂ ਦਫ਼ਤਰਾਂ ਰਾਹੀਂ ਪ੍ਰਧਾਨ ਮੰਤਰੀ ਦਫ਼ਤਰ ਨੂੰ ਇਹ ਸਮਝੌਤੇ ਰੱਦ ਕਰਨ ਲਈ ਮੰਗ ਪੱਤਰ ਭੇਜਣ ਦੇ ਪ੍ਰੋਗਰਾਮ ਨੂੰ ਜਬਰਦਸਤ ਹੁੰਗਾਰਾ ਮਿਲਿਆ, ਜਿਸ ਦੌਰਾਨ ਜਿੱਥੇ ਵੱਖ ਵੱਖ ਰਾਜਾਂ ਵਿੱਚ ਮਾਰਚ ਨਿਕਲੇ ਓਥੇ ਹੀ ਅੱਜ ਪੰਜਾਬ ਭਰ ਵਿੱਚ ਕੇ. ਐੱਮ. ਐੱਮ. ਚੈਪਟਰ ਪੰਜਾਬ ਨਾਲ ਸਬੰਧਿਤ ਜਥੇਬੰਦੀਆ ਵੱਲੋਂ ਇਸ ਸੱਦੇ ਨੂੰ ਲਾਗੂ ਕੀਤਾ ਗਿਆ ਜਿਸ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ 15 ਜ਼ਿਲ੍ਹਿਆਂ ਵਿੱਚ ਵਿਸ਼ਾਲ ਮਾਰਚ ਕੱਢ ਕੇ 'ਭਾਰਤ-ਅਮਰੀਕਾ ਮੁਕਤ ਵਪਾਰ (ਫ੍ਰੀ ਟਰੇਡ) ਸਮਝੌਤੇ' ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ। ਮੋਰਚੇ ਨੇ ਆਪਣੇ ਮੰਗ ਪੱਤਰ ਵਿੱਚ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਲਈ "ਮੌਤ ਦਾ ਫਰਮਾਨ" ਕਰਾਰ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਇਸ ਘਾਤਕ ਸਮਝੌਤੇ ਨੂੰ ਕਿਸੇ ਵੀ ਹਾਲਤ ਵਿੱਚ ਮਨਜ਼ੂਰ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਦੇਸ਼ ਬਚਾਓ ਮੋਰਚਾ ਵੱਲੋਂ 21 ਜੁਲਾਈ ਨੂੰ ਦੇਸ਼ ਭਰ ਤੋਂ ਕਿਸਾਨ ਮਜਦੂਰ ਅਤੇ ਸਮਾਜਿਕ ਕਾਰਕੁਨ ਕਿਸਾਨ ਘਾਟ ਤੇ ਹੋਣ ਵਾਲੀ ਮਹਾਪੰਚਾਇਤ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਧ ਚੜ ਕੇ ਭਾਗ ਲਿਆ ਜਾਵੇਗਾ। ਸ਼ਾਮਿਲ ਹੋਣਗੇ ਉਹਨਾ ਕਿਹਾ ਕਿ ਅੱਜ ਲੋੜ ਹੈ ਕਿ ਸਾਰੀਆਂ ਜੱਥੇਬੰਦੀਆਂ ਨੂੰ ਦੇਸ਼ ਤੇ ਆਈ ਇਸ ਮੁਸ਼ਕਿਲ ਘੜੀ ਵਿੱਚ ਇਹਨਾਂ ਸਮਝੌਤਿਆਂ ਖ਼ਿਲਾਫ਼ ਇੱਕ ਮੰਚ ਤੇ ਇਕੱਠੇ ਹੋਣਾ ਚਾਹੀਦਾ ਹੈ ਅਤੇ ਸਾਡੀ ਸਿਰ ਤੋੜ ਕੋਸ਼ਿਸ਼ ਹੈ ਕਿ ਵਿਚਾਰਧਾਰਕ ਮਤਭੇਦ ਨੂੰ ਇੱਕ ਪਾਸੇ ਰੱਖਕੇ ਸਿਰਫ ਇਸ ਮਸਲੇ ਤੇ ਇੱਕਜੁਟ ਕੀਤਾ ਜਾਵੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼