Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

July 15, 2026 09:15 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ : ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਉਨ੍ਹਾਂ ਦੀ ਯਾਦ ਵਿਚ ਸਥਾਪਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ. ਤੇਜਾ ਸਿੰਘ ਜੀ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ 17 ਜੁਲਾਈ 2026 ਨੂੰ ਮਨਾਈ ਜਾ ਰਹੀ ਹੈ, ਜਿਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ (ਅਕਾਲੀ ਲਹਿਰ) ਦੇ ਪ੍ਰਮੁੱਖ ਆਗੂ ਵਜੋਂ ਸਿੱਖਾਂ ਲਈ ਅਹਿਮ ਯੋਗਦਾਨ ਪਾਇਆ ਅਤੇ ਸਿੱਖ ਪੰਥ ਵਿਚ ਏਕਤਾ, ਅਨੁਸ਼ਾਸਨ ਅਤੇ ਪੰਥਕ ਚੇਤਨਾ ਨੂੰ ਮਜ਼ਬੂਤ ਕੀਤਾ। ਸ. ਕਾਹਲਵਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 17 ਜੁਲਾਈ 2026 ਨੂੰ ਸ. ਤੇਜਾ ਸਿੰਘ ਸਮੁੰਦਰੀ ਸਬੰਧੀ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਬਾਬਾ ਨਾਹਰ ਸਿੰਘ ਸਾਧਜੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਕਥਾਵਾਚਕ ਭਾਈ ਵਿਸ਼ਾਲ ਸਿੰਘ ਆਦਿ ਸ਼ਾਮਲ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼