Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਰਾਮ ਮੰਦਰ ਖਰੜ ਵਿੱਚ ਸਿਆਸੀ ਭਾਸ਼ਣ ਦੇਣਾ ਧਾਰਮਿਕ ਮਰਿਆਦਾ ਦੇ ਖਿਲਾਫ: ਕਮਲ ਕਿਸ਼ੋਰ ਸ਼ਰਮਾ

July 15, 2026 09:21 PM
Rozana Sehaj times

ਖਰੜ : 
ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਬੀਤੇ ਕੱਲ ਖਰੜ ਦੇ ਰਾਮ ਮੰਦਰ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਵੱਲੋਂ ਦਿੱਤੇ ਗਏ ਭਾਸ਼ਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਆਸਥਾ, ਸ਼ਰਧਾ ਅਤੇ ਸਮਾਜਿਕ ਸਦਭਾਵਨਾ ਦੇ ਕੇਂਦਰ ਹੁੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਪਵਿੱਤਰ ਸਥਾਨਾਂ ਨੂੰ ਸਿਆਸੀ ਮੰਚ ਵਜੋਂ ਵਰਤਣਾ ਅਤੇ ਉੱਥੇ ਰਾਜਨੀਤਿਕ ਭਾਸ਼ਣ ਦੇਣਾ ਬਿਲਕੁਲ ਵੀ ਉਚਿਤ ਨਹੀਂ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਸ ਮੌਕੇ ਦਾ ਇਸਤੇਮਾਲ ਸਿਆਸੀ ਲਾਭ ਲੈਣ ਲਈ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ।ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਣਾ ਹਰ ਸਿਆਸੀ ਆਗੂ ਅਤੇ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਧਾਰਮਿਕ ਮੰਚ ਨੂੰ ਰਾਜਨੀਤਿਕ ਪ੍ਰਚਾਰ ਲਈ ਵਰਤਣਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦਾ ਹੈ।ਕਮਲ ਕਿਸ਼ੋਰ ਸ਼ਰਮਾ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਇਸ ਮਾਮਲੇ ’ਤੇ ਆਪਣਾ ਸਪੱਸ਼ਟੀਕਰਨ ਦੇਣ ਅਤੇ ਜੇਕਰ ਧਾਰਮਿਕ ਮੰਚ ਦੀ ਮਰਿਆਦਾ ਭੰਗ ਹੋਈ ਹੈ ਤਾਂ ਪੰਜਾਬ ਦੇ ਲੋਕਾਂ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਕਿਸੇ ਵੀ ਧਾਰਮਿਕ ਸਥਾਨ ਨੂੰ ਸਿਆਸੀ ਮਕਸਦਾਂ ਲਈ ਵਰਤਣ ਦਾ ਡਟ ਕੇ ਵਿਰੋਧ ਕਰਦੀ ਰਹੇਗੀ।
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ