Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸਤਲੁਜ ਫਿਲਮ ’ਤੇ ਪਾਬੰਦੀ ਲਾਉਣੀ ਕੇਂਦਰ ਸਰਕਾਰ ਦੀ ਤਾਨਾਸ਼ਾਹੀ : ਤਰਕਸ਼ੀਲ ਸੁਸਾਇਟੀ

July 15, 2026 09:23 PM
Rozana Sehaj times


ਖਰੜ :
ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਚੰਡੀਗੜ੍ਹ ਨੇ ਕੇਂਦਰ ਸਰਕਾਰ ਵੱਲੋਂ ‘ਸਤਲੁਜ’ ਫਿਲਮ ਨੂੰ ਜ਼ੀ-5 ਦੇ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਮੁੱਚੇ ਮੀਡੀਏ ਉਤੇ ਵੱਡਾ ਹਮਲਾ ਕਰਾਰ ਦਿੱਤਾ ਹੈ ਅਤੇ ਸਮੂਹ ਲੋਕ ਪੱਖੀ ਜਨਤਕ ਤੇ ਜਮਹੂਰੀ ਜੱਥੇਬੰਦੀਆਂ ਨੂੰ ਮੀਡੀਏ ਦੀ ਆਜ਼ਾਦੀ ਉਤੇ ਲਗਾਈ ਅਣ ਐਲਾਨੀ ਪਾਬੰਦੀ ਦਾ ਸਖ਼ਤ ਵਿਰੋਧ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ। ਇਸ ਸਬੰਧੀ ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਚੰਡੀਗੜ੍ਹ ਦੇ ਜਥੇਬੰਦਕ ਮੁਖੀ ਅਜੀਤ ਪ੍ਰਦੇਸੀ, ਮੀਡੀਆ ਮੁੱਖੀ ਪਿੰ: ਖਰੜ ਗੁਰਮੀਤ, ਸੰਦੀਪ ਬਸੀ, ਸੈਲਿੰਦਰ ਕੁਰਾਲੀ ਅਤੇ ਕਮਲ ਜੀਤ ਮਟੂ ਨੇ ਖਰੜ ਵਿਖੇ ਮੀਟਿੰਗ ਕਰਦੇ ਹੋਏ ਪ੍ਰਤੀਕਰਮ ਜਾਰੀ ਕਰਦਿਆਂ ਕਿਹਾ ਕਿ ਭਾਂਵੇ ਕਿ ਇਹ ਫਿਲਮ ਅੱਸੀਵਿਆਂ ਦੇ ਕਾਲੇ ਦੌਰ ਵਿਚਲੀ ਹਕੂਮਤੀ ਅਤੇ ਫਿਰਕੂ ਦਹਿਸ਼ਤਗਰਦੀ ਦਾ  ਅਧੂਰਾ ਦਸਤਾਵੇਜ਼ ਹੈ ਕਿਉਂਕਿ ਇਸ ਵਿੱਚ  ਦਹਿਸ਼ਤਗਰਦੀ ਦੀਆਂ ਹਜ਼ਾਰਾਂ ਘਟਨਾਵਾਂ, ਜਿਥੇ ਨਿਰਦੋਸ਼ ਲੋਕਾਂ ਅਤੇ ਸਿਆਸੀ ਵਿਰੋਧੀਆਂ ਨੂੰ ਫ਼ਿਰਕੂ ਅਧਾਰ ਤੇ ਕਤਲ਼ ਕਰ ਦਿੱਤਾ ਗਿਆ, ਨਹੀਂ ਹਨ। ਪਰ ਇਸਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਫਿਲਮ ਉਤੇ ਪਾਬੰਦੀ ਲਾਉਣੀ ਸਰਾਸਰ ਗ਼ੈਰ ਸੰਵਿਧਾਨਕ ਅਤੇ ਤਾਨਾਸ਼ਾਹੀ ਮਾਨਸਕਿਤਾ ਦਾ ਸਬੂਤ ਹੈ। ਮੀਟਿੰਗ ਵਿੱਚ ਸ਼ਾਮਲ ਚੰਡੀਗੜ੍ਹ, ਮੁਹਾਲੀ, ਖਰੜ,  ਰੋਪੜ, ਨੰਗਲ, ਬਸੀ ਪਠਾਣਾ, ਸਰਹਿੰਦ ਦੇ ਜਥੇਬੰਦਕ ਮੁਖੀਆਂ ਅਤੇ ਮੈਂਬਰਾਂ ਨੇ ਦੋਸ਼ ਲਾਇਆ ਕਿ  ਸਰਕਾਰ ਵੱਲੋਂ ਇਸ ਫਿਲਮ ਜ਼ੀ- 5 ਮੀਡੀਆ ਪਲੇਟਫਾਰਮ ਉਤੇ ਇੱਕ ਫ਼ਿਰਕੂ ਸਾਜਿਸ਼ ਹੇਠ ਪਾਬੰਦੀ ਲਗਾ ਕੇ ਉਲਟਾ ਇਸਦਾ ਜਾਣ ਬੁੱਝ ਕੇ ਵੱਡੇ ਪੱਧਰ ਤੇ ਪ੍ਰਚਾਰ ਕਰਨ ਦੀ ਫ਼ਿਰਕੂ ਰਾਜਨੀਤੀ ਕੀਤੀ ਗਈ ਹੈ ਤਾਂ ਕਿ ਸਿੱਖ ਮੂਲਵਾਦ ਦੇ ਖ਼ਤਰੇ ਨੂੰ ਪੰਜਾਬ ਦੇ ਹਿੰਦੂ ਫਿਰਕੇ  ਖਿਲਾਫ ਉਭਾਰ ਕੇ 2027 ਦੀਆਂ ਚੋਣਾਂ ਵਿੱਚ ਹਿੰਦੂ ਵੋਟ ਬੈਂਕ ਨੂੰ ਇਕ ਪਾਰਟੀ ਦੇ ਹੱਕ ਵਿੱਚ ਪੱਕਿਆਂ ਕੀਤਾ ਜਾ ਸਕੇ। ਭੁਪਿੰਦਰ ਮਦਨਹੇੜੀ, ਅਸ਼ੋਕ ਕੁਮਾਰ, ਗੁਰਤੇਜ ਸਿੰਘ, ਕ੍ਰਿਸ਼ਨ ਰਾਹੀ, ਮਾਸਟਰ ਹਰਜੀਤ ਤਰਖਾਣ ਮਾਜਰਾ, ਪਿੰ: ਕਰਨੈਲ ਸਿੰਘ ਅਤੇ ਬਹਾਦਰ ਸਿੰਘ ਨੰਗਲ ਨੇ ਕਿਹਾ ਕਿ ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲੀਸ ਵੱਲੋਂ ਅੱਸੀਵਿਆਂ ਦੇ ਖਾਲਿਸਤਾਨੀ ਅੱਤਵਾਦ ਨੂੰ ਖਤਮ ਕਰਨ ਦੇ ਬਹਾਨੇ ਜਮਹੂਰੀ ਅਧਿਕਾਰਰਾਂ ਦੀ ਰਾਖੀ ਲਈ ਜਾਣ ਕੁਰਬਾਨ ਕਰਨ ਵਾਲੇ ਜਸਵੰਤ ਖਾਲੜਾ ਅਤੇ ਹਜ਼ਾਰਾਂ  ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਰਾਹੀਂ ਮਾਰਨ ਅਤੇ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਉਨ੍ਹਾਂ ਦਾ ਸੰਸਕਾਰ ਕਰਨ ਅਤੇ ਫਿਰਕੂ ਦਹਿਸ਼ਤਗਰਦੀ ਦੇ ਕਾਲੇ ਕਾਰਨਾਮਿਆਂ ਨੂੰ ਕਦੇ ਨਹੀਂ ਭੁਲਾਇਆ ਨਹੀਂ ਜਾ ਸਕਦਾ। ਮੀਟਿੰਗ ਵਿੱਚ ਰਾਜ ਕੁਮਾਰ ਭਟਨਾਗਰ, ਪਰਵਿੰਦਰ ਤਰਖਾਣ ਮਾਜਰਾ, ਭਜਨ ਦਾਸ, ਦਿਲਬਾਗ ਸਿੰਘ ਅਤੇ ਜਗਤਾਰ ਸਿੰਘ ਨੇ ਫਿਲਮ ਤੇ ਰੋਕ ਹਟਾਉਣ ਦੀ ਮੰਗ ਕੀਤੀ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ