Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

July 15, 2026 09:37 PM
Rozana Sehaj times
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਂਡ ਗ੍ਰਨੇਡ, 9 ਐਮ.ਐਮ. ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਉਰਫ਼ ਪੰਡਿਤ (24) ਵਜੋਂ ਹੋਈ ਹੈ, ਜੋ ਰੂਪਨਗਰ ਦੇ ਪਿੰਡ ਸੁਖਸਾਲ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਪੰਡੋਰੀ ਵੜੈਚ ਵਿਖੇ ਰਹਿ ਰਿਹਾ ਸੀ। ਹੈਂਡ ਗ੍ਰਨੇਡ ਅਤੇ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰ ਦੇ ਆਈ.ਐਸ.ਆਈ. ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਉਸ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਲਈ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਤੇ ਹੈਂਡਲਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਖੁਫ਼ੀਆ ਜਾਣਕਾਰੀ ਅਤੇ ਤਕਨੀਕੀ ਨਿਗਰਾਨੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੁਮਿਤ ਕੁਮਾਰ ਉਰਫ਼ ਪੰਡਿਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸ਼ੁਰੂ ਵਿੱਚ ਉਸ ਦੇ ਕਬਜ਼ੇ ਵਿੱਚੋਂ ਇੱਕ ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਖੁਲਾਸਿਆਂ ਦੇ ਅਧਾਰ 'ਤੇ ਪੁਲਿਸ ਟੀਮਾਂ ਨੇ ਇੱਕ ਹੋਰ ਹੈਂਡ ਗ੍ਰਨੇਡ ਬਰਾਮਦ ਕੀਤਾ, ਜਿਸ ਨਾਲ ਉਕਤ ਮੁਲਜ਼ਮ ਦੇ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਅਤੇ ਇੱਕ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਅਪਰਾਧਕ ਪਿਛੋਕੜ ਦੀ ਹੋਰ ਪੜਤਾਲ ਤੋਂ ਪਤਾ ਲੱਗਾ ਹੈ ਕਿ ਉਸ ਖਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਅਪਰਾਧਕ ਮਾਮਲਾ ਦਰਜ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਕੈਂਟ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6,7,8), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113 ਅਤੇ ਵਿਸਫੋਟਕ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐਫ.ਆਈ.ਆਰ. ਨੰਬਰ 109 ਮਿਤੀ 21.06.2026 ਦਰਜ ਹੈ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ