Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਰੌੜੀ

July 15, 2026 09:57 PM
Rozana Sehaj times

ਹੁਸ਼ਿਆਰਪੁਰ/ਗੜ੍ਹਸ਼ੰਕਰ :
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਫੀਸ ਵਾਧੇ 'ਤੇ ਸਖ਼ਤ ਲਗਾਮ ਕੱਸ ਦਿੱਤੀ ਹੈ। ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਬਿਨਾਂ ਨਿਯਮਾਂ ਦੇ 5 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕੇਗਾ। ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ""ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀ ਫੀਸ ਨਿਯਮ (ਸੋਧ) ਆਰਡੀਨੈਂਸ, 2026" ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ 'ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ। ਸ. ਰੌੜੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮਾਪੇ ਪ੍ਰਾਈਵੇਟ ਸਕੂਲਾਂ ਦੀਆਂ ਵਧਦੀਆਂ ਫੀਸਾਂ ਕਾਰਨ ਆਰਥਿਕ ਦਬਾਅ ਹੇਠ ਸਨ। ਹਰ ਸਾਲ ਮਨਮਰਜ਼ੀ ਨਾਲ ਫੀਸਾਂ ਵਧਾਉਣ ਕਾਰਨ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਆਪਣੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਹੋ ਰਿਹਾ ਸੀ। ਪੰਜਾਬ ਸਰਕਾਰ ਨੇ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਇਤਿਹਾਸਕ ਫੈਸਲਾ ਲਿਆ ਹੈ। ਸ. ਰੌੜੀ ਨੇ ਕਿਹਾ ਕਿ ਇਹ ਕਾਨੂੰਨ ਸਿੱਖਿਆ ਖੇਤਰ ਵਿੱਚ ਪਾਰਦਰਸ਼ੀ ਢੰਗ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰੇਗਾ। ਹੁਣ ਸਕੂਲ ਆਪਣੀ ਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਅਤੇ ਹਰ ਫੈਸਲਾ ਨਿਰਧਾਰਤ ਨਿਯਮਾਂ ਦੇ ਦਾਇਰੇ ਵਿੱਚ ਰਹਿ ਕੇ ਹੀ ਲੈਣਾ ਹੋਵੇਗਾ। ਇਸ ਨਾਲ ਮਾਪਿਆਂ ਦੇ ਹੱਕਾਂ ਦੀ ਰੱਖਿਆ ਹੋਵੇਗੀ ਅਤੇ ਬੱਚਿਆਂ ਦੀ ਸਿੱਖਿਆ 'ਤੇ ਬੇਲੋੜਾ ਆਰਥਿਕ ਬੋਝ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ, ਸਿਹਤ ਅਤੇ ਲੋਕ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਸਰਕਾਰ ਦਾ ਉਦੇਸ਼ ਹਰ ਵਰਗ ਦੇ ਬੱਚੇ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣਾ ਅਤੇ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਮਨਮਾਨੀ ਨੂੰ ਖਤਮ ਕਰਨਾ ਹੈ। ਡਿਪਟੀ ਸਪੀਕਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਿੱਖਿਆ ਖੇਤਰ ਵਿੱਚ ਕਈ ਇਤਿਹਾਸਕ ਸੁਧਾਰ ਕੀਤੇ ਹਨ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ, ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਅਤੇ ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਾਂ ਦੇ ਦਾਇਰੇ ਵਿੱਚ ਲਿਆ ਕੇ ਲੱਖਾਂ ਪਰਿਵਾਰਾਂ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਨਾਲ ਜੁੜੇ ਅਜਿਹੇ ਹੋਰ ਫੈਸਲੇ ਲਏ ਜਾਂਦੇ ਰਹਿਣਗੇ। ਉਹਨਾਂ ਕਿਹਾ ਕਿ ਇਹ ਆਰਡੀਨੈਂਸ ਸਿੱਖਿਆ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਸੂਬੇ ਦੇ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਕਰੇਗਾ।
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ