Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਸੰਧਵਾਂ

July 15, 2026 09:59 PM
Rozana Sehaj times

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸ ਪਹਿਲਕਦਮੀ ਦੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਯੋਜਨਾ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਸਬੰਧੀ ਪੰਜਾਬ ਦੇ ਨਾਗਰਿਕਾਂ ਦੇ ਅਧਿਆਤਮਕ ਸੁਪਨਿਆਂ ਨੂੰ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਨਾਲ ਜੁੜਨਾ ਹੀ ਮਨੁੱਖੀ ਜੀਵਨ ਦਾ ਆਖਰੀ ਉਦੇਸ਼ ਹੈ ਅਤੇ ਇਹ ਪਹਿਲਕਦਮੀ ਪੰਜਾਬੀਆਂ ਲਈ ਪਰਮਾਤਮਾ ਦਾ ਆਸ਼ਿਰਵਾਦ ਪ੍ਰਾਪਤ ਕਰਨ ਦੇ ਇੱਕ ਅਹਿਮ ਜ਼ਰੀਏ ਵਜੋਂ ਕੰਮ ਕਰਦੀ ਹੈ। ਸਪੀਕਰ ਸੰਧਵਾਂ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।" ਉਨ੍ਹਾਂ ਕਿਹਾ, "ਸ਼ਾਸ਼ਨ ਦਾ ਅਰਥ ਸਿਰਫ਼ ਸਰਕਾਰ ਚਲਾਉਣਾ ਨਹੀਂ ਹੈ, ਸਗੋਂ ਲੋਕਾਂ ਦੀਆਂ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਉੱਚਾ ਚੁੱਕਣ ਬਾਰੇ ਵੀ ਹੈ।" ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਤੱਕ ਕੁੱਲ 304784 ਸ਼ਰਧਾਲੂ 7390 ਯਾਤਰਾਵਾਂ ਦਾ ਲਾਭ ਲੈ ਚੁੱਕੇ ਹਨ, ਜੋ ਕਿ ਵਿਆਪਕ ਪਹੁੰਚ ਨੂੰ ਦਰਸਾਉਂਦਾ ਹੈ। ਇਹ ਪਹਿਲ ਬਜ਼ੁਰਗਾਂ (50 ਸਾਲ ਅਤੇ ਇਸ ਤੋਂ ਵੱਧ ਉਮਰ) ਲਈ ਇੱਕ ਵਰਦਾਨ ਸਾਬਤ ਹੋ ਰਹੀ ਹੈ ਜੋ ਪਹਿਲਾਂ ਇਹਨਾਂ ਪਵਿੱਤਰ ਯਾਤਰਾਵਾਂ ਦਾ ਖਰਚਾ ਨਹੀਂ ਚੁੱਕ ਸਕਦੇ ਸਨ। ਇਹ ਯੋਜਨਾ ਪੂਰੀ ਤਰ੍ਹਾਂ ਮੁਫਤ ਹੈ ਅਤੇ ਇਸ ਯੋਜਨਾ ਦਾ ਲਾਭ ਹਰੇਕ ਜਾਤੀ, ਧਰਮ ਜਾਂ ਖਿੱਤੇ ਦੇ ਸ਼ਰਧਾਲੂ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦਾ ਇੱਕ ਬੇੜਾ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਸ਼ਰਧਾਲੂਆਂ ਨੂੰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਘਰਾਂ ਤੋਂ ਸਿੱਧੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਂਦੀਆਂ ਹਨ। ਇਸ ਯੋਜਨਾ ਤਹਿਤ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਆਲੇ ਦੁਆਲੇ ਦੇ ਧਾਰਮਿਕ ਸਥਾਨਾਂ ਸਮੇਤ ਵੱਖ-ਵੱਖ ਪਵਿੱਤਰ ਸਥਾਨਾਂ ਦੀ ਯਾਤਰਾ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਯਾਤਰਾ, ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ