Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

July 15, 2026 10:03 PM
Rozana Sehaj times


ਚੰਡੀਗੜ੍ਹ : 
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ,2026 ਤੋਂ 12 ਸਤੰਬਰ, 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ ਟੂ ਡੇਟ ਹਨ, ਇਸ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ