Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਰਬਜੋਤ ਸਿੰਘ ਧੰਜਲ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ਦਾ ਸਵਾਗਤ

July 15, 2026 10:10 PM
ਗੁਰਪ੍ਰੀਤ ਸਿੰਘ ਡੱਬ

 

ਅੰਮ੍ਰਿਤਸਰ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਨਿਯੁਕਤੀ ਦੇ ਤਹਿਤ ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਅਹੁਦੇਦਾਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਵਲੰਟੀਅਰਾਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਧੰਜਲ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ। ਸਰਬਜੋਤ ਸਿੰਘ ਧੰਜਲ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਇੱਕ ਸਮਰਪਿਤ ਵਲੰਟੀਅਰ ਵਜੋਂ ਜੁੜੇ ਹੋਏ ਹਨ। ਸਾਲ 2016 ਵਿੱਚ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਵਜੋਂ ਪਾਰਟੀ ਦੀ ਜ਼ਿੰਮੇਵਾਰੀ ਨਿਭਾਈ ਅਤੇ 2017 ਵਿੱਚ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਵੀ ਲੜੀ। ਪਾਰਟੀ ਦੇ ਸੰਘਰਸ਼ ਦੇ ਦੌਰ ਤੋਂ ਲੈ ਕੇ ਅੱਜ ਤੱਕ ਉਹ ਲਗਾਤਾਰ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਰਗਰਮ ਰਹੇ ਹਨ। ਸਾਲ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ। ਇਸ ਤੋਂ ਬਾਅਦ ਸਾਲ 2026 ਵਿੱਚ ਉਨ੍ਹਾਂ ਨੂੰ ਦੁਬਾਰਾ ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ। ਵਲੰਟੀਅਰਾਂ ਨੇ ਕਿਹਾ ਕਿ ਸਰਬਜੋਤ ਸਿੰਘ ਧੰਜਲ ਦੀ ਲੰਬੇ ਸਮੇਂ ਦੀ ਸੰਗਠਨਾਤਮਕ ਸੇਵਾ, ਪ੍ਰਸ਼ਾਸਨਿਕ ਤਜਰਬੇ ਅਤੇ ਲੋਕਾਂ ਨਾਲ ਜੁੜਾਅ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਧੰਜਲ ਦੀ ਅਗਵਾਈ ਵਿੱਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵੱਲੋਂ ਸ਼ਹਿਰ ਦੇ ਵਿਕਾਸ, ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਅਤੇ ਲੋਕ ਭਲਾਈ ਦੇ ਪ੍ਰੋਜੈਕਟਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਸਤਨਾਮ ਸਿੰਘ ਮਠਾੜੂ, ਹਰਿੰਦਰ ਸਿੰਘ, ਜਸਕਰਨਦੀਪ ਸਿੰਘ, ਬੰਟੀ ਮਹਾਜਨ, ਬੂਟਾ ਰਾਮ ਵੇਰਕਾ , ਹਰਮਿੰਦਰ ਸਿੰਘ , ਗੌਰਵ ਅਗਰਵਾ, ਮਨਦੀਪ ਸਿੰਘ ਮੌਂਗਾ, ਅਮਰਿੰਦਰ ਸਿੰਘ ਸੋਹਲ, ਰਵੀਦੀਪ ਸਿੰਘ ਅਤੇ ਹੋਰ ਸਾਥੀ ਹਾਜ਼ਰ ਸਨ ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼