Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਹਿਲਾਵਾਂ ਦੇ ਖਾਤਿਆਂ ਵਿੱਚ 'ਟੂ' ਤਾਂ ਕਰ ਦਿੱਤੀ, ਮਨਰੇਗਾ ਵਰਕਰਾਂ ਦੀਆਂ ਅੱਠ ਮਹੀਨਿਆਂ ਦੀਆਂ ਬਕਾਇਆ ਤਨਖਾਹਾਂ ਕਦੋਂ ਮਿਲਣਗੀਆਂ? : ਸੁਖਦੀਪ ਕੌਰ

July 15, 2026 10:13 PM
Rozana Sehaj times

 

ਲੁਧਿਆਣਾ : ਬਲਾਕ ਸੰਮਤੀ ਮੈਂਬਰ ਬੀਬੀ ਸੁਖਦੀਪ ਕੌਰ ਨੇ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਉਂਦਿਆਂ ਕਿਹਾ ਕਿ ਸਰਕਾਰ ਨੇ ਆਪਣੀ ਗਾਰੰਟੀ ਤਹਿਤ ਕੁਝ ਮਹਿਲਾਵਾਂ ਦੇ ਖਾਤਿਆਂ ਵਿੱਚ ਰਾਸ਼ੀ ਜਮ੍ਹਾਂ ਕਰਵਾ ਕੇ ਇਸ ਦਾ ਵੱਡੇ ਪੱਧਰ 'ਤੇ ਪ੍ਰਚਾਰ ਕੀਤਾ ਹੈ, ਪਰ ਦੂਜੇ ਪਾਸੇ ਮਨਰੇਗਾ ਅਧੀਨ ਕੰਮ ਕਰਨ ਵਾਲੇ ਵਰਕਰ ਪਿਛਲੇ ਅੱਠ ਮਹੀਨਿਆਂ ਤੋਂ ਆਪਣੀਆਂ ਬਕਾਇਆ ਤਨਖਾਹਾਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰ ਵੀ ਆਪਣੇ ਪਰਿਵਾਰਾਂ ਦੀ ਰੋਜ਼ੀ-ਰੋਟੀ ਚਲਾਉਣ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਜਦੋਂ ਉਨ੍ਹਾਂ ਨੂੰ ਸਮੇਂ ਸਿਰ ਮਿਹਨਤਾਨਾ ਹੀ ਨਹੀਂ ਮਿਲੇਗਾ ਤਾਂ ਉਹ ਆਪਣੇ ਘਰਾਂ ਦਾ ਗੁਜ਼ਾਰਾ ਕਿਵੇਂ ਕਰਨਗੇ? ਸਰਕਾਰ ਨੂੰ ਇਸ ਗੰਭੀਰ ਮਸਲੇ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਬੀਬੀ ਸੁਖਦੀਪ ਕੌਰ ਨੇ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮਨਰੇਗਾ ਵਰਕਰਾਂ 'ਤੇ ਖੰਨਾ ਵਿਖੇ ਕੀਤਾ ਗਿਆ ਕਥਿਤ ਪੁਲਿਸ ਤਸ਼ੱਦਦ ਬਹੁਤ ਹੀ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਸਰਕਾਰ ਇੱਕ ਅਗਸਤ ਤੋਂ ਦੁਬਾਰਾ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਕਰਵਾਉਣ ਦੀ ਗੱਲ ਕਰ ਰਹੀ ਹੈ, ਪਰ ਉਹ ਸਪੱਸ਼ਟ ਕਰੇ ਕਿ ਕੀ ਇਸ ਤੋਂ ਪਹਿਲਾਂ ਮਨਰੇਗਾ ਵਰਕਰਾਂ ਦੀਆਂ ਅੱਠ-ਅੱਠ ਮਹੀਨਿਆਂ ਤੋਂ ਬਕਾਇਆ ਤਨਖਾਹਾਂ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈਆਂ ਜਾਣਗੀਆਂ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਮਨਰੇਗਾ ਵਰਕਰਾਂ ਨੂੰ ਉਨ੍ਹਾਂ ਦੀ ਬਣਦੀ ਰਕਮ ਆਖ਼ਰ ਕਦੋਂ ਮਿਲੇਗੀ। ਬੀਬੀ ਸੁਖਦੀਪ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਵਰਕਰਾਂ ਦੀਆਂ ਸਾਰੀਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ ਨਾਲ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਿਆ ਜਾਵੇ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ