Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਮੋਟਰਸਾਈਕਲ ਮਾਰਚ ਕੱਢਿਆ

July 15, 2026 10:17 PM
Rozana Sehaj times

ਪਾਤੜਾਂ  : ਦੇਸ਼ ਬਚਾਓ ਮੋਰਚਾ ਤਹਿਤ ਕਿਸਾਨ ਮਜ਼ਦੂਰ ਮੋਰਚੇ ਦੇ ਦਿੱਤੇ ਸੱਦੇ ਉੱਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਵਰਕਰਾਂ ਵੱਲੋਂ ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਘੱਗਾ ਟੋਲ ਪਲਾਜਾ ਤੋਂ ਸਬ ਡਿਵੀਜ਼ਨ ਕੰਪਲੈਕਸ ਪਾਤੜਾਂ ਤੱਕ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਮਾਰਚ ਵਿੱਚ ਸ਼ਾਮਲ ਕਿਸਾਨ ਜਥੇਬੰਦੀ ਚ ਵਰਕਰਾਂ ਨੇ ਐਸਡੀਐਮ ਦਫਤਰ ਪਾਤੜਾਂ ਵਿਖੇ ਪਹੁੰਚ ਕੇ ਰੋਹ ਭਰਪੂਰ ਧਰਨਾ ਦਿੰਦੇ ਹੋਏ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਐਸਡੀਐਮ ਪਾਤੜਾਂ ਕਾਲਾ ਰਾਮ ਕਾਂਸਲ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਸੀ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਜਥੇਬੰਦੀ ਦੇ ਬਲਾਕ ਪ੍ਰਧਾਨ ਮਨਦੀਪ ਸਿੰਘ ਭੂਤਗੜ ਅਤੇ ਅਮਰਿੰਦਰ ਸਿੰਘ ਘੱਗਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਸਾਮਰਾਜ ਪੱਖੀ ਅਮਰੀਕਾ ਦੀਆਂ ਨੀਤੀਆਂ ਅੱਗੇ ਗੋਡੇ ਟੇਕ ਦਿੱਤੇ ਹਨ। ਉਨਾਂ ਭਾਰਤ ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਗਲਤ ਖੇਤੀ ਨੀਤੀਆਂ ਕਰਕੇ ਪਹਿਲਾਂ ਹੀ ਕਿਸਾਨੀ ਘਾਟੇ ਵਿੱਚ ਚੱਲ ਰਹੀ ਹੈ, ਮੁਕਤ ਵਪਾਰ ਸਮਝੌਤੇ ਦੇ ਲਾਗੂ ਹੋਣ ਨਾਲ ਦੇਸ਼ ਦਾ ਖੇਤੀ ਸੈਕਟਰ ਹੀ ਤਬਾਹ ਨਹੀਂ ਹੋਵੇਗਾ ਸਗੋਂ ਦੇਸ਼ ਦੀ ਅਰਥ ਵਿਵਸਥਾ ਪੂਰੀ ਤਰ੍ਹਾਂ ਗੜਬੜਾ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਕੁਲਦੀਪ ਸਿੰਘ ਬਰਾਸ, ਪ੍ਰਿਤਪਾਲ ਸਿੰਘ ਤੰਬੂਵਾਲਾ, ਸੁਖ ਬਰਾਸ, ਅਜੈਬ ਸਿੰਘ ਬਣਵਾਲਾ, ਬਿੱਕਰ ਸਿੰਘ ਬੁਰੜ, ਸੁਰਜੀਤ ਸਿੰਘ ਤੰਬੂਵਾਲਾ, ਹਰਪਾਲ ਸਿੰਘ ਘੱਗਾ ਅਤੇ ਕੁਲਦੀਪ ਸਿੰਘ ਅਤਾਲਾਂ ਆਦਿ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ