Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

July 15, 2026 10:33 PM
Rozana Sehaj times
 

ਪਟਿਆਲਾ  : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 9 ਜੁਲਾਈ 2026 ਤੋਂ 8 ਸਤੰਬਰ 2026 ਤਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੁਰਦਾ ਪਸ਼ੂ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) ਤੇ ਹੀ ਸੁੱਟਿਆ ਜਾਵੇ। ਵਧੀਕ ਜਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮਾਣਾ-ਪਟਿਆਲਾ ਸੜਕ (ਐਸ.ਐਚ-10) ਪਸਿਆਣਾ ਚੌਂਕੀ ਤੱਕ, ਸਮਾਣਾ-ਪਾਤੜਾਂ ਰੋਡ ਪਿੰਡ ਕਕਰਾਲਾ ਤੱਕ, ਸਮਾਣਾ-ਭਵਾਨੀਗੜ ਰੋਡ ਪਿੰਡ ਫਤਿਹਗੜ ਛੰਨਾਂ ਤੱਕ ਅਤੇ ਸਮਾਣਾ-ਚੀਕਾ ਰੋਡ ਸੇਂਟ ਲਾਰੇਂਸ ਸਕੂਲ ਤੱਕ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰੀ ਵਾਹਨਾਂ (ਟਿੱਪਰ, ਟਰੱਕ ਆਦਿ) ਦੇ ਅੰਦਰ ਆਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ