Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

July 15, 2026 10:41 PM
Rozana Sehaj times
 
ਸਮਾਣਾ  :  ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਵਿੱਚ ਫਿਰਨੀਆਂ ਦੇ ਨਿਰਮਾਣ ਕਾਰਜਾਂ ਦੇ ਉਦਘਾਟਨ ਕੀਤੇ ਗਏ। ਕਰੀਬ 86.22 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਨਾਲ ਸਮੂਹ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਵੱਲੋਂ ਹਲਕਾ ਸਮਾਣਾ ਦੇ ਪਿੰਡ ਰੱਖੜਾ ਵਿਖੇ 0.55 ਕਿਲੋਮੀਟਰ ਲੰਬੀ ਫਿਰਨੀ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਫਿਰਨੀ ਨੂੰ ਆਧੁਨਿਕ ਤਕਨੀਕ ਨਾਲ ਤਿਆਰ ਕੀਤਾ ਜਾਵੇਗਾ, ਜਿਸ ਉੱਤੇ ਕਰੀਬ 41.24 ਲੱਖ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਸ. ਬਰਸਟ ਨੇ ਪਿੰਡ ਦਦਹੇੜਾ ਵਿਖੇ 0.60 ਕਿਲੋਮੀਟਰ ਲੰਬੀ ਫਿਰਨੀ ਦੇ ਨਿਰਮਾਣ ਕਾਰਜਾਂ ਦੀ ਵੀ ਰਸਮੀ ਸ਼ੁਰੂਆਤ ਕਰਵਾਈ। ਇਸ ਤੇ ਕਰੀਬ 44.98 ਲੱਖ ਰੁਪਏ ਦੀ ਲਾਗਤ ਆਵੇਗੀ। ਸ. ਬਰਸਟ ਨੇ ਹਲਕਾ ਸਮਾਣਾ ਦੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਖੇਤਰ ਦੇ ਚਹੁੰਪੱਖੀ ਵਿਕਾਸ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ, ਤਾਂ ਜੋ ਸਾਰਿਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਪੱਕੀਆਂ ਸੜਕਾਂ ਮਿਲ ਸਕਣ। ਸਮਾਗਮ ਦੌਰਾਨ ਇਲਾਕਾ ਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ ਗਿਆ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ