Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ' ਐਵਾਰਡ

July 15, 2026 10:43 PM
Rozana Sehaj times


ਚੰਡੀਗੜ੍ਹ :
ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਹਿਲਾ ਯਾਦਗਾਰੀ 'ਗੁਰਮਤਿ ਰਤਨ' ਐਵਾਰਡ ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਨੂੰ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਨੂੰ 51000/- ਰੁਪਏ, ਦੁਸ਼ਾਲਾ ਤੇ ਯਾਦਗਾਰੀ ਚਿੰਨ ਪ੍ਰਦਾਨ ਕੀਤਾ ਜਾਵੇਗਾ। ਪੰਜਾਬ ਕਲਾ ਪਰਿਸ਼ਦ ਦੇ ਓਪਨ ਏਅਰ ਥੀਏਟਰ ਦਾ ਰੈਨੋਵੇਸ਼ਨ ਦਾ ਕੰਮ ਵੀ ਇਸ ਟਰਸਟ ਵੱਲੋਂ ਡਾ. ਰਤਨ ਸਿੰਘ ਜੱਗੀ ਦੇ ਬੇਟੇ  ਮਲਵਿੰਦਰ ਸਿੰਘ ਜੱਗੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਹ ਐਵਾਰਡ ਹਰ ਸਾਲ ਗੁਰਮਤਿ ਸਿਧਾਂਤ ਦੇ ਖੇਤਰ ਵਿਚ ਕਿਸੇ ਉੱਘੀ ਸ਼ਖਸੀਅਤ ਨੂੰ ਦਿੱਤਾ ਜਾਇਆ ਕਰੇਗਾ। ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਇੱਕ ਉੱਘੇ ਸਿੱਖ ਆਗੂ, ਸਮਾਜ ਸੇਵੀ ਅਤੇ ਸਿੱਖਿਆ ਪ੍ਰੇਮੀ ਹਨ। ਉਹ 2004 ਤੋਂ 2010 ਤੱਕ ਰਾਜ ਸਭਾ ਦੇ ਮੈਂਬਰ ਰਹੇ। ਇਸ ਤੋਂ ਪਹਿਲਾਂ ਉਹ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਸਨ।ਉਹ ਨਿਰੰਤਰ ਸਿੱਖ ਮਾਮਲਿਆਂ ਉੱਤੇ ਪਾਰਲੀਮੈਂਟ ਸਮੇਤ ਹਰ ਮੰਚ ਉੱਤੇ ਉਠਾਉਣ ਲਈ ਜਾਣੇ ਜਾਂਦੇ ਹਨ।ਉਨ੍ਹਾਂ ਨੇ ਘੱਟ ਗਿਣਤੀਆਂ ਦੇ ਹੱਕਾਂ ਦੀ ਰੱਖਿਆ, ਧਾਰਮਿਕ ਸਦਭਾਵਨਾ ਅਤੇ ਸਮਾਜਿਕ ਨਿਆਂ ਲਈ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦੇ ਪ੍ਰਮੁੱਖ ਕੰਮਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਦਸ਼ਮ ਗ੍ਰੰਥ ਸਾਹਿਬ ਦਾ ਹਿੰਦੀ ਅਤੇ ਪੰਜਾਬੀ ਵਿੱਚ ਸੰਪੂਰਨ ਟੀਕਾ, ਗੁਰੂ ਨਾਨਕ ਬਾਣੀ ਦੀ ਵਿਆਖਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵਕੋਸ਼, ਸਿੱਖ ਪੰਥ ਵਿਸ਼ਵਕੋਸ਼, ਤੁਲਸੀ ਰਮਾਇਣ ਦਾ ਪੰਜਾਬੀ ਵਿੱਚ ਲਿਪੀਅੰਤਰਨ ਅਤੇ ਅਨੁਵਾਦ, ਪੰਜਾਬੀ ਸਾਹਿਤ ਦਾ ਸਰੋਤ ਮੂਲਕ ਇਤਿਹਾਸ ਸਮੇਤ 150 ਦੇ ਕਰੀਬ ਲਿਖੀਆਂ ਕਿਤਾਬਾਂ ਸ਼ਾਮਲ ਹਨ । ਸਾਲ 2023 ਵਿੱਚ ਭਾਰਤ ਦੇ ਰਾਸ਼ਟਰਪਤੀ ਵਲੋਂ ਉਨ੍ਹਾਂ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਬਦਲੇ 'ਪਦਮ ਸ੍ਰੀ ਸਨਮਾਨ ਨਾਲ ਨਿਵਾਜਿਆ ਗਿਆ। ਸੰਖੇਪ ਵਿੱਚ ਡਾ. ਰਤਨ ਸਿੰਘ ਜੱਗੀ ਦਾ ਸਾਹਿਤ ਦੇ ਖੇਤਰ ਵਿੱਚ ਪਾਇਆ ਯੋਗਦਾਨ ਸਚਮੁੱਚ ਪਰਮ ਉਤਕਿਸ਼ਟ ਪੱਧਰ ਦਾ ਹੈ ਅਤੇ ਨਿਸਚੈ ਹੀ ਉਹ ਸਾਹਿਤ ਜਗਤ ਦੇ ਅਨਮੋਲ ਰਤਨ ਸਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀਆਂ ਨਿਸ਼ਾਨੀਆਂ ਸਮੁੱਚੀ ਮਾਨਵ ਜਾਤ ਦੀ ਵਿਰਾਸਤ ਦਾ ਹਮੇਸ਼ਾ ਅਹਿਮ ਹਿੱਸਾ ਰਹਿਣਗੀਆਂ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ