Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

National

ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ 20 ਹਜਾਰ ਮੀਟਰਕ ਟਨ ਜਿਪਸਮ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ

July 04, 2021 08:50 PM
SehajTimes
ਚੰਡੀਗੜ੍ਹ :ਸੂਬੇ ਦੀਆਂ ਜ਼ਮੀਨਾਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ 20 ਹਜਾਰ ਮੀਟਰਕ ਟਨ ਜਿਪਸਮ ਮੁਹੱਈਆ ਕਰਵਾਈ ਜਾਵੇਗੀ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਲਿਮਟਡ ਦੇ ਪ੍ਰਬੰਧਕੀ ਨਿਰਦੇਸ਼ਕ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਐਗਰੋ ਅਤੇ ਖੇਤੀਬਾੜੀ ਵਿਭਾਗ, ਪੰਜਾਬ ਰਾਹੀਂ ਖਾਰੀਆਂ ਜਾਂ ਕਲਰਾਠੀਆਂ ਜ਼ਮੀਨਾਂ ਦੀ ਸਿਹਤ ਦੇ ਸੁਧਾਰ ਲਈ 70 ਫੀਸਦੀ ਕੈਲਸ਼ੀਅਮ ਸਲਫੇਟ ਵਾਲਾ ਜਿਪਸਮ 50 ਫੀਸਦੀ ਸਬਸਿਡੀ ਉਤੇ ਉਪਲਬੱਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਸੂਬੇ ਦੇ ਕਿਸਾਨਾਂ ਨੂੰ 12 ਕਰੋੜ ਰੁਪਏ ਦੀ 20,000 ਮੀਟਰਕ ਟਨ ਜਿਪਸਮ ਪ੍ਰਦਾਨ ਕੀਤੀ ਜਾਵੇਗੀ ਜਿਸ ਵਿੱਚੋਂ 50 ਫੀਸਦੀ ਸਬਸਿਡੀ ਮਿਲਣ ਨਾਲ ਕਿਸਾਨਾਂ ਨੂੰ 6 ਕਰੋੜ ਰੁਪਏ ਦਾ ਲਾਭ ਪਹੁੰਚੇਗਾ। ਕਿਸਾਨਾਂ ਨੂੰ ਸਬਸਿਡੀ ਉਤੇ ਮਿਲ ਰਹੀ ਜਿਪਸਮ ਲੈਣ ਦੀ ਅਪੀਲ ਕਰਦੇ ਹੋਏ ਸ੍ਰੀ ਬਰਾੜ ਨੇ ਦੱਸਿਆ ਕਿ ਕਿਸਾਨਾਂ ਨੂੰ ਇਸ ਲਈ ਆਪਣੇ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ/ਬਲਾਕ ਖੇਤੀਬਾੜੀ ਅਫਸਰ/ਖੇਤੀਬਾੜੀ ਵਿਕਾਸ ਅਫਸਰ ਜਾਂ ਪੰਜਾਬ ਐਗਰੋ ਦੇ ਲੁਧਿਆਣਾ, ਜਲੰਧਰ, ਸੰਗਰੂਰ ਅਤੇ ਕੋਟਕਪੂਰਾ ਸਥਿਤ ਖੇਤਰੀ ਦਫ਼ਤਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ ਜਿੱਥੇ ਉਨ੍ਹਾਂ ਨੂੰ 340 ਰੁਪਏ ਪ੍ਰਤੀ 50 ਕਿਲੋ ਦੇ ਮੁੱਲ ਵਾਲਾ ਜਿਪਸਮ ਸਿਰਫ 170 ਰੁਪਏ ਪ੍ਰਤੀ 50 ਕਿਲੋ ਦੇ ਮੁੱਲ ’ਤੇ ਦਿੱਤਾ ਜਾਵੇਗਾ ਤਾਂ ਕਿ ਸੂਬੇ ਦੀਆਂ ਜ਼ਮੀਨਾਂ ਦੀ ਸਿਹਤ ਵਿੱਚ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਲੈਣ ਲਈ ਕੁਝ ਦਸਤਵੇਜ਼ ਵੀ ਲੋੜੀਂਦੇ ਹਨ ਜਿਨ੍ਹਾਂ ਵਿਚ ਨਿਰਧਾਰਿਤ ਫਾਰਮ ਭਰਕੇ ਆਪਣੇ ਪਿੰਡ/ਸ਼ਹਿਰ ਦੇ ਸਰਪੰਚ/ਪੰਚ/ਲੰਬੜਦਾਰ/ ਐਮ.ਸੀ. ਤੋਂ ਤਸਦੀਕ ਕੀਤਾ ਹੋਵੇ, ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਬੈਂਕ ਪਾਸਬੁੱਕ ਦੀ ਫੋਟੋ ਕਾਪੀ ਸ਼ਾਮਲ ਹੈ। ਵਧੇਰੇ ਜਾਣਕਾਰੀ ਲੈਣ ਅਤੇ ਜਿਪਸਮ ਪ੍ਰਾਪਤ ਕਰਨ ਲਈ ਪੰਜਾਬ ਐਗਰੋ ਦੇ ਮੋਬਾਇਲ ਨੰਬਰ 85447-18919 'ਤੇ ਵੀ ਸੰਪਰਕ ਕਾਇਮ ਕੀਤਾ ਜਾ ਸਕਦਾ ਹੈ। ਜਿਪਸਮ ਦੀ ਵਰਤੋਂ ਦੇ ਲਾਭ ਦੱਸਦੇ ਹੋਏ ਸ੍ਰੀ ਬਰਾੜ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਤਕਰੀਬਨ 2.30 ਲੱਖ ਹੈਕਟੇਅਰ ਖੇਤਰ ਵਿੱਚ ਜ਼ਮੀਨਾਂ ਦਾ ਪੀ.ਐੱਚ 8.5 ਤੋਂ ਵੱਧ ਹੈ, ਭਾਵ ਕਿ ਇਹ ਜ਼ਮੀਨਾਂ ਖਾਰੀਆਂ ਹਨ ਅਤੇ ਇਹਨਾਂ ਵਿੱਚ ਸੋਡੀਅਮ ਦੀ ਮਾਤਰਾ (ਜੋ ਕਿ ਪਾਣੀ ਵਿੱਚ ਨਹੀਂ ਘੁਲਦਾ) ਜਿਆਦਾ ਹੋਣ ਕਾਰਨ ਜ਼ਮੀਨਾਂ ਵਿੱਚ ਖੁਰਾਕੀ ਤੱਤ ਫਸਲਾਂ ਨੂੰ ਨਹੀਂ ਮਿਲਦੇ, ਜਿਸ ਕਾਰਨ ਕਿਸਾਨਾਂ ਨੂੰ ਫਸਲ ਦੀ ਭਰਪੂਰ ਪੈਦਾਵਾਰ ਨਹੀਂ ਮਿਲ ਪਾਉਂਦੀ। ਇਨ੍ਹਾਂ ਜ਼ਮੀਨਾਂ ਵਿੱਚ ਮੁੜ ਤੋਂ ਸੁਧਾਰ ਲਿਆਉਣ ਲਈ ਜਿਪਸਮ ਦੀ ਜ਼ਰੂਰਤ ਹੁੰਦੀ ਹੈ, ਜਿਸ ਵਿੱਚ ਮੌਜੂਦ ਕੈਲਸ਼ੀਅਮ ਸਲਫੇਟ ਜ਼ਮੀਨ ਵਿਚਲੇ ਸੋਡੀਅਮ ਕਾਰਬੋਨੇਟ ਨਾਲ ਮਿਲ ਕੇ ਸੋਡੀਅਮ ਸਲਫੇਟ ਵਿੱਚ ਬਦਲ ਜਾਂਦਾ ਹੈ ਅਤੇ ਉਹ ਜ਼ਮੀਨ ਦੀਆਂ ਜੜ੍ਹਾਂ ਤੋਂ ਦੂਰ ਧਰਤੀ ਦੀ ਹੇਠਲੀ ਸਤਹਿ ਵਿੱਚ ਪਹੁੰਚ ਜਾਂਦਾ ਹੈ ਅਤੇ ਜ਼ਮੀਨਾਂ ਵਿੱਚ ਮੌਜੂਦ ਖੁਰਾਕੀ ਤੱਤ ਫਸਲਾਂ ਨੂੰ ਆਮ ਵਾਂਗ ਮਿਲਣ ਲੱਗ ਜਾਂਦੇ ਹਨ ਜਿਸਦੇ ਸਿੱਟੇ ਵਜੋਂ ਕਿਸਾਨ ਵੀਰਾਂ ਨੂੰ ਫਸਲ ਦੀ ਭਰਪੂਰ ਪੈਦਾਵਾਰ ਮਿਲਦੀ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਆਉਂਦਾ ਹੈ।

Have something to say? Post your comment

 

More in National

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ