Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕਿਸਾਨ 22 ਨੂੰ ਟੋਲ ਪਲਾਜੇ ਕਰਨਗੇ ਪਰਚੀ ਮੁਕਤ 

July 16, 2026 05:54 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਤੋਂ ਖਫ਼ਾ ਕਿਸਾਨਾਂ ਨੇ 22 ਜੁਲਾਈ ਨੂੰ ਟੋਲ ਪਲਾਜੇ ਪਰਚੀ ਮੁਕਤ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਵੀਰਵਾਰ ਨੂੰ ਸੁਨਾਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਜਨਕ ਸਿੰਘ ਭੁਟਾਲ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੀਤਾ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਦੇਸ਼ ਲਈ ਘਾਤਕ ਸਿੱਧ ਹੋਵੇਗਾ। ਉਕਤ ਸਮਝੌਤਾ ਲਾਗੂ ਹੋਣ ਕਾਰਨ ਖੇਤੀ ਅਤੇ ਡੇਅਰੀ ਸੈਕਟਰ ਬਰਬਾਦ ਹੋ ਜਾਵੇਗਾ। ਵਿਦੇਸ਼ੀ ਵਸਤਾਂ ਭਾਰਤ ਅੰਦਰ ਸਸਤੇ ਮੁੱਲ ਵਿਕਣਗੀਆਂ ਇਸ ਕਰਕੇ ਭਾਰਤ ਅੰਦਰ ਪੈਦਾ ਹੋਣ ਵਾਲੀਆਂ ਵਸਤਾਂ ਦੀ ਕਦਰ ਨਹੀਂ ਰਹਿਣੀ। ਕਿਸਾਨ, ਮਜ਼ਦੂਰ ਅਤੇ ਛੋਟੇ ਦੁਕਾਨਦਾਰਾਂ ਨੂੰ ਆਪਣੇ ਪਰਿਵਾਰ ਪਾਲਣੇ ਮੁਸ਼ਕਿਲ ਹੋ ਜਾਣਗੇ। ਕਿਸਾਨ ਆਗੂਆਂ ਨੇ ਆਖਿਆ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 22 ਜੁਲਾਈ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਪੈਂਦੇ ਕਾਲਾਝਾੜ ਟੋਲ ਪਲਾਜ਼ਾ ਅਤੇ ਜਾਖਲ ਬਰੇਟਾ ਰੋਡ ਤੇ ਟੋਲ ਪਲਾਜ਼ਾ ਨੂੰ ਪਰਚੀ ਮੁਕਤ ਕੀਤਾ ਜਾਵੇਗਾ। ਬੁਲਾਰਿਆਂ ਨੇ ਜ਼ੋਰ ਦੇ ਕੇ ਆਖਿਆ ਕਿ ਚੰਨੋਂ ਵਿਖੇ ਸਥਿਤ ਪੈਪਸੀਕੋ ਕੰਪਨੀ ਕਿਰਤੀਆਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪੈਪਸੀਕੋ ਵਰਕਰਾਂ ਦੇ ਹਰ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਜਾਵੇਗੀ। ਇਸ ਮੌਕੇ ਰਾਮ ਸ਼ਰਨ ਸਿੰਘ ਉਗਰਾਹਾਂ, ਹਰਜੀਤ ਸਿੰਘ ਮਹਿਲਾਂ, ਸੁਖਪਾਲ ਸਿੰਘ ਮਾਣਕ, ਬਹਾਦਰ ਸਿੰਘ ਭੁਟਾਲ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ